17.2 C
Toronto
Monday, August 24, 2026
spot_img
Homeਪੰਜਾਬਪੰਜਾਬ ਸਰਕਾਰ ਨੇ ਨਵਜੋਤ ਸਿੱਧੂ ਨੂੰ ਦਿੱਤਾ ਜਵਾਬ

ਪੰਜਾਬ ਸਰਕਾਰ ਨੇ ਨਵਜੋਤ ਸਿੱਧੂ ਨੂੰ ਦਿੱਤਾ ਜਵਾਬ

ਪੰਜਾਬ ਸਰਕਾਰ ਨੇ ਨਵਜੋਤ ਸਿੱਧੂ ਨੂੰ ਦਿੱਤਾ ਜਵਾਬਕਿਹਾ ਗਰੀਬਾਂ ਨੂੰ ਰਾਸ਼ਨ ਟੈਕਸ ਦੇ ਪੈਸੇ ਨਾਲ ਹੀ ਦੇ ਰਹੇ ਹਾਂ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੀ ਸਰਕਾਰ ਵਿਰੁੱਧ ਚੁੱਕੇ ਗਏ ਸਵਾਲਾਂ ਦਾ ਸੂਬਾ ਸਰਕਾਰ ਨੇ ਜਵਾਬ ਦਿੱਤਾ ਹੈ। ਸੂਬਾ ਸਰਕਾਰ ਵੱਲੋਂ ਪੰਜਾਬ ਸਰਕਾਰ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਟੈਕਸ ਹੀ ਸਿਹਤ ਸੇਵਾਵਾਂ ਰਾਹੀਂ ਵਾਪਸ ਜਾ ਰਿਹਾ ਹੈ ਅਤੇ ਜਿਹੜਾ ਗਰੀਬ ਲੋਕਾਂ ਨੂੰ ਰਾਸ਼ਨ ਦਿੱਤਾ ਜਾ ਰਿਹਾ ਹੈ ਉਹ ਲੋਕਾਂ ਦੇ ਟੈਕਸ ਦੇ ਪੈਸੇ ਨਾਲ ਹੀ ਦਿੱਤਾ ਜਾ ਰਿਹਾ ਹੈ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੇ ਅੱਜ ਸਵੇਰੇ ਆਪਣੇ ਯੂਟਿਊਬ ਚੈਨਲ ‘ਜਿੱਤੇਗਾ ਪੰਜਾਬ’ ਉੱਤੇ ਇੱਕ ਨਵੀਂ ਵੀਡੀਓ ਸਾਂਝੀ ਕੀਤੀ ਸੀ ਅਤੇ ਵੀਡੀਉ ‘ਚ ਬਿਨਾ ਕਿਸੇ ਦਾ ਨਾਂ ਲਏ ਸੱਤਾਧਾਰੀਆਂ ਉੱਤੇ ਨਿਸ਼ਾਨਾ ਵਿੰਨ੍ਹਦਿਆਂ ਪੰਜਾਬ ਦੇ ਆਮ ਲੋਕਾਂ ਨੂੰ ਦੱਸ ਰਹੇ ਹਨ ਕਿ ਇਹ ਰਾਜ ਉਨ੍ਹਾਂ ਦੇ ਦਿੱਤੇ ਟੈਕਸਾਂ ਤੇ ਖੂਨ-ਪਸੀਨੇ ਦੀ ਗਾੜ੍ਹੀ ਕਮਾਈ ਨਾਲ ਚੱਲਦਾ ਹੈ।

RELATED ARTICLES
POPULAR POSTS