Breaking News
Home / ਹਫ਼ਤਾਵਾਰੀ ਫੇਰੀ / ਨਵਜੋਤ ਸਿੱਧੂ ਨੇ ਇਸ਼ਾਰੇ ‘ਚ ਕਿਹਾ ਪੰਜਾਬ ਦੀ ਜਨਤਾ ਹੁਣ ਸੱਤਾ ਬਦਲੇਗੀ

ਨਵਜੋਤ ਸਿੱਧੂ ਨੇ ਇਸ਼ਾਰੇ ‘ਚ ਕਿਹਾ ਪੰਜਾਬ ਦੀ ਜਨਤਾ ਹੁਣ ਸੱਤਾ ਬਦਲੇਗੀ

ਚੰਡੀਗੜ੍ਹ : ਬਗ਼ਾਵਤੀ ਸੁਰਾਂ ਵਾਲੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਯੂ-ਟਿਊਬ ਚੈਨਲ ‘ਤੇ ਇੱਕ ਵਾਰ ਫਿਰ ਸਰਕਾਰ ਅਤੇ ਸਿਸਟਮ ਉੱਤੇ ਨਿਸ਼ਾਨਾ ਵਿੰਨ੍ਹਿਆ ਹੈ। ਸਿੱਧੂ ਨੇ ਆਪਣੇ ਯੂ-ਟਿਊਬ ਚੈਨਲ ‘ਜਿੱਤੇਗਾ ਪੰਜਾਬ’ ਉੱਤੇ ਆਪਣਾ ਇੱਕ ਨਵਾਂ ਵੀਡੀਓ ਸ਼ੇਅਰ ਕੀਤਾ ਹੈ। ਇਸ ਵਿਡੀਓ ‘ਚ ਉਹ ਬਿਨਾ ਕਿਸੇ ਦਾ ਨਾਂ ਲਏ ਸੱਤਾਧਾਰੀਆਂ ‘ਤੇ ਨਿਸ਼ਾਨਾ ਵਿੰਨ੍ਹਦਿਆਂ ਪੰਜਾਬ ਦੇ ਆਮ ਲੋਕਾਂ ਨੂੰ ਦੱਸ ਰਹੇ ਹਨ ਕਿ ਇਹ ਰਾਜ ਉਨ੍ਹਾਂ ਦੇ ਦਿੱਤੇ ਟੈਕਸਾਂ ਤੇ ਖੂਨ-ਪਸੀਨੇ ਦੀ ਕਮਾਈ ਨਾਲ ਚੱਲਦਾ ਹੈ। ਸਿੱਧੂ ਨੇ ਕਿਹਾ ਕਿ ਟੈਕਸ ਦੇ ਤੌਰ ‘ਤੇ ਦਿੱਤਾ ਜਾ ਰਿਹਾ ਪੈਸਾ ਉਨ੍ਹਾਂ ਨੂੰ ਵਾਪਸ ਮਿਲਣਾ ਚਾਹੀਦਾ ਹੈ। ਉਨ੍ਹਾਂ ਨੂੰ ਆਸ ਹੈ ਕਿ ਪੰਜਾਬ ਦੀ ਜਨਤਾ ਇਕ ਦਿਨ ਸੱਤਾ ‘ਚ ਜ਼ਰੂਰ ਤਬਦੀਲੀ ਲਿਆਵੇਗੀ ਅਤੇ ਪੰਜਾਬ ਦੀ ਜਨਤਾ ਹੁਣ ਪੰਜ ਸਾਲਾਂ ਲਈ ਅਜਿਹੇ ਲੋਕਾਂ ਨੂੰ ਸੱਤਾ ਸੌਂਪੇਗੀ, ਜੋ ਉਨ੍ਹਾਂ ਦੀ ਸੇਵਾ ਕਰਨ, ਨਾ ਕਿ ਉਨ੍ਹਾਂ ਦੇ ਸਿਰਾਂ ਉੱਤੇ ਬਹਿ ਕੇ ਰਾਜ ਕਰਨ।
ਇਥੇ ਜ਼ਿਕਰਯੋਗ ਹੈ ਕਿਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੀ ਸਰਕਾਰ ਵਿਰੁੱਧ ਚੁੱਕੇ ਗਏ ਸਵਾਲਾਂ ਦਾ ਸੂਬਾ ਸਰਕਾਰ ਨੇ ਜਵਾਬ ਦਿੱਤਾ ਹੈ। ਸੂਬਾ ਸਰਕਾਰ ਵੱਲੋਂ ਪੰਜਾਬ ਸਰਕਾਰ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਟੈਕਸ ਹੀ ਸਿਹਤ ਸੇਵਾਵਾਂ ਰਾਹੀਂ ਵਾਪਸ ਜਾ ਰਿਹਾ ਹੈ ਅਤੇ ਜਿਹੜਾ ਗਰੀਬ ਲੋਕਾਂ ਨੂੰ ਰਾਸ਼ਨ ਦਿੱਤਾ ਜਾ ਰਿਹਾ ਹੈ ਉਹ ਲੋਕਾਂ ਦੇ ਟੈਕਸ ਦੇ ਪੈਸੇ ਨਾਲ ਹੀ ਦਿੱਤਾ ਜਾ ਰਿਹਾ ਹੈ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੇ ਅੱਜ ਸਵੇਰੇ ਆਪਣੇ ਯੂਟਿਊਬ ਚੈਨਲ ‘ਜਿੱਤੇਗਾ ਪੰਜਾਬ’ ਉੱਤੇ ਇੱਕ ਨਵੀਂ ਵੀਡੀਓ ਸਾਂਝੀ ਕੀਤੀ ਸੀ ਅਤੇ ਵੀਡੀਉ ‘ਚ ਬਿਨਾ ਕਿਸੇ ਦਾ ਨਾਂ ਲਏ ਸੱਤਾਧਾਰੀਆਂ ਉੱਤੇ ਨਿਸ਼ਾਨਾ ਵਿੰਨ੍ਹਦਿਆਂ ਪੰਜਾਬ ਦੇ ਆਮ ਲੋਕਾਂ ਨੂੰ ਦੱਸ ਰਹੇ ਹਨ ਕਿ ਇਹ ਰਾਜ ਉਨ੍ਹਾਂ ਦੇ ਦਿੱਤੇ ਟੈਕਸਾਂ ਤੇ ਖੂਨ-ਪਸੀਨੇ ਦੀ ਗਾੜ੍ਹੀ ਕਮਾਈ ਨਾਲ ਚੱਲਦਾ ਹੈ।

Check Also

ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ

ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …