ਸ੍ਰੀਨਗਰ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਵਿਰੁੱਧ ਲਾਏ ਪਬਲਿਕ ਸੇਫਟੀ ਐਕਟ (ਪੀਐੱਸਏ) ਵਿੱਚ ਤਿੰਨ ਮਹੀਨਿਆਂ ਦਾ ਵਾਧਾ ਕੀਤਾ ਗਿਆ ਹੈ। ਸੰਖੇਪ ਆਦੇਸ਼ ਰਾਹੀਂ ਸ੍ਰੀਨਗਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਮੁਫ਼ਤੀ ਦੀ ਉਨ੍ਹਾਂ ਦੇ ਘਰ ਵਿੱਚ ਨਜ਼ਰਬੰਦੀ ਜਾਰੀ ਰੱਖਣ ਲਈ ਆਖਿਆ ਗਿਆ ਹੈ। ਵਾਧੇ ਦੇ ਇਹ ਆਦੇਸ਼ ਆਉਣ ਮੌਕੇ ਮੁਫ਼ਤੀ ਦੀ ਪੀਐੱਸਏ ਤਹਿਤ ਨਜ਼ਰਬੰਦੀ ਖ਼ਤਮ ਹੋਣ ਵਿੱਚ ਕੁਝ ਘੰਟੇ ਹੀ ਬਚੇ ਸਨ। ਦੱਸਣਯੋਗ ਹੈ ਕਿ ਪਿਛਲੇ ਵਰ੍ਹੇ 5 ਅਗਸਤ ਨੂੰ ਕੇਂਦਰ ਸਰਕਾਰ ਵਲੋਂ ਜੰਮੂ ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ਮੌਕੇ ਮੁਫ਼ਤੀ ਸਣੇ ਕਈ ਹੋਰ ਸਿਆਸੀ ਆਗੂਆਂ ਨੂੰ ਛੇ ਮਹੀਨਿਆਂ ਲਈ ਨਜ਼ਰਬੰਦ ਕੀਤਾ ਗਿਆ ਸੀ। ਪਹਿਲਾਂ ਮੁਫ਼ਤੀ ਨੂੰ ਚੌਕਸੀ ਵਜੋਂ ਹਿਰਾਸਤ ਵਿੱਚ ਲਿਆ ਗਿਆ ਸੀ ਪਰ ਬੀਤੀ 5 ਫਰਵਰੀ ਨੂੰ ਉਨ੍ਹਾਂ ਖ਼ਿਲਾਫ਼ ਪੀਐੱਸਏ ਲਾ ਦਿੱਤਾ ਗਿਆ ਸੀ।
Check Also
ਜਸਟਿਸ ਬੀ.ਆਰ. ਗਵੱਈ ਭਾਰਤ ਦੇ 52ਵੇਂ ਚੀਫ ਜਸਟਿਸ ਹੋਣਗੇ
14 ਮਈ ਤੋਂ ਸੰਭਾਲਣਗੇ ਸੁਪਰੀਮ ਕੋਰਟ ਦਾ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਮਾਨਯੋਗ ਚੀਫ …