ਓਟਵਾ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਲੰਘੇ ਦਿਨੀਂ ਕੋਵਿਡ-19 ਦੇ ਸਬੰਧ ‘ਚ ਨਵੇਂ ਘਟਨਾਕ੍ਰਮ ਦੇ ਬਾਰੇ ‘ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਫੋਨ ‘ਤੇ ਗੱਲਬਾਤ ਕੀਤੀ। ਦੋਵੇਂ ਆਗੂਆਂ ਨੇ ਮਹਾਂਮਾਰੀ ਨਾਲ ਸੰਘਰਸ਼ ਨੂੰ ਲ ਕੇ ਕੀਤੇ ਜਾ ਰਹੇ ਯਤਨਾਂ ਅਤੇ ਆਮ ਲੋਕਾਂ ਦੀ ਸਿਹਤ, ਸੁਰੱਖਿਆ ਅਤੇ ਆਰਥਿਕ ਮਾਮਲਿਆਂ ਦੇ ਬਾਰੇ ‘ਚ ਵਿਸਥਾਰ ਨਾਲ ਚਰਚਾ ਕੀਤੀ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੰਕਟ ਦੇ ਸਮੇਂ ਪਾਕਿਸਤਾਨ ‘ਚ ਫਸੇ ਕੈਨੇਡੀਅਨਾਂ ਨੂੰ ਵਾਪਸ ਕੈਨੇਡਾ ਲਿਆਉਣ ਲਈ ਪਾਕਸਤਾਨ ਵੱਲੋਂ ਕੀਤੀ ਮਦਦ ਬਦਲੇ ਧੰਨਵਾਦ ਕੀਤਾ। ਇਸ ਦੌਰਾਨ ਇਮਰਾਨ ਖਾਨ ਨੇ ਇਸ ਸੰਕਟ ‘ਚ ਕਮਜ਼ੋਰ ਆਰਥਿਕ ਆਧਾਰ ਵਾਲੇ ਦੇਸ਼ਾਂ ਦੀ ਮਦਦ ਦੇ ਲਈ ਵੀ ਗੁਹਾਰ ਲਗਾਈ। ਉਨ੍ਹਾਂ ਨੇ ਜੀ 20 ਦੇਸ਼ਾਂ ਵੱਲੋਂ ਕਰਜ਼ ਰਾਹਤ ਦੇਣ ਦੇ ਲਈ ਉਠਾਏ ਜਾ ਰਹੇ ਕਦਮਾਂ ਦੇ ਲਈ ਵੀ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਭਵਿੱਖ ‘ਚ ਵੀ ਦੋਵਾਂ ਦੇ ਵਿਚ ਸਹਿਯੋਗ ਬਣਿਆ ਰਹੇਗਾ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …