ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਦੇ ਇਤਿਹਾਸ ਵਿੱਚ ਪਹਿਲੀ ਵਾਰ ਇਕ ਹਿੰਦੂ ਨੌਜਵਾਨ ਨੂੰ ਹਵਾਈ ਫੌਜ ਵਿੱਚ ਪਾਇਲਟ ਵਜੋਂ ਚੁਣਿਆ ਗਿਆ ਹੈ। ਰਾਹੁਲ ਦੇਵ ਨਾਮ ਦਾ ਇਹ ਨੌਜਵਾਨ ਪਾਕਿਸਤਾਨੀ ਹਵਾਈ ਫੌਜ ਵਿੱਚ ਜੀਡੀ (ਜਨਰਲ ਡਿਊਟੀ) ਪਾਇਲਟ ਅਫ਼ਸਰ ਵਜੋਂ ਭਰਤੀ ਹੋਇਆ ਹੈ।
ਪਾਕਿਸਤਾਨੀ ਮੀਡੀਆ ਵਿੱਚ ਪ੍ਰਕਾਸ਼ਤ ਰਿਪੋਰਟ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ। ਰਾਹੁਲ ਦੇਵ ਸਿੰਧ ਸੂਬੇ ਦੇ ਸਭ ਤੋਂ ਵੱਡੇ ਜ਼ਿਲ੍ਹੇ ਥਰਪਾਰਕਰ ਦਾ ਰਹਿਣ ਵਾਲਾ ਹੈ। ਪਾਕਿਸਤਾਨ ਵਿੱਚ ਥਰਪਾਰਕਰ ਉਹ ਜਗ੍ਹਾ ਹੈ ਜਿਥੇ ਵੱਡੀ ਗਿਣਤੀ ਵਿੱਚ ਹਿੰਦੂ ਵੱਸਦੇ ਹਨ। ਇਸ ਵਿਕਾਸ ਤੋਂ ਵਾਂਝੇ ਇਲਾਕੇ ਦਾ ਰਾਹੁਲ ਪਾਕਿਸਤਾਨ ਹਵਾਈ ਸੈਨਾ ਵਿੱਚ ਪਹੁੰਚਣ ਵਾਲਾ ਪਹਿਲਾ ਵਿਅਕਤੀ ਹੈ।
ਆਲ ਪਾਕਿਸਤਾਨ ਹਿੰਦੂ ਪੰਚਾਇਤ ਦੇ ਸਕੱਤਰ ਰਵੀ ਦਵਾਨੀ ਨੇ ਰਾਹੁਲ ਦੀ ਨਿਯੁਕਤੀ ‘ਤੇ ਖੁਸ਼ੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਘੱਟ ਗਿਣਤੀ ਸਮਾਜ ਦੇ ਬਹੁਤ ਸਾਰੇ ਮੈਂਬਰ ਸਿਵਲ ਸੇਵਾ ਦੇ ਨਾਲ-ਨਾਲ ਸੈਨਾ ਦੇ ਹੋਰ ਹਿੱਸਿਆਂ ਵਿੱਚ ਸੇਵਾ ਨਿਭਾਅ ਰਹੇ ਹਨ। ਦੇਸ਼ ਦੇ ਬਹੁਤ ਸਾਰੇ ਵੱਡੇ ਡਾਕਟਰ, ਖ਼ਾਸਕਰ ਹਿੰਦੂ ਭਾਈਚਾਰੇ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਜੇ ਸਰਕਾਰ ਘੱਟ ਗਿਣਤੀਆਂ ਵੱਲ ਧਿਆਨ ਦਿੰਦੀ ਹੈ ਤਾਂ ਆਉਣ ਵਾਲੇ ਸਮੇਂ ਵਿੱਚ ਬਹੁਤ ਸਾਰੇ ਰਾਹੁਲ ਦੇਵ ਦੇਸ਼ ਦੀ ਸੇਵਾ ਲਈ ਤਿਆਰ ਹੋਣਗੇ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …