ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਬੇਟੀ ਪ੍ਰਿਯੰਕਾ ਗਾਂਧੀ ਨੂੰ 2017 ਵਿਚ ਹੋਣ ਵਾਲੀਆਂ ਯੂਪੀ ਵਿਧਾਨ ਸਭਾ ਚੋਣਾਂ ਵਿਚ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ। ਇਸ ਸਬੰਧੀ ਫੈਸਲਾ ਬਹੁਤ ਜਲਦ ਲਿਆ ਜਾ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ ਪ੍ਰਿਯੰਕਾ ਗਾਂਧੀ ਯੂਪੀ ‘ਚ ਚੋਣ ਵੀ ਲੜ ਸਕਦੀ ਹੈ। ਜ਼ਿਕਰਯੋਗ ਹੈ ਕਿ ਪ੍ਰਿਯੰਕਾ ਗਾਂਧੀ ਦੇ ਰਾਜਨੀਤੀ ਵਿਚ ਆਉਣ ਦੀਆਂ ਕਿਆਸ ਅਰਾਈਆਂ ਕਾਫੀ ਸਮੇਂ ਤੋਂ ਲਗਾਈਆਂ ਜਾ ਰਹੀਆਂ ਹਨ। ਪ੍ਰਿਯੰਕਾ ਨੂੰ ਰਾਜਨੀਤੀ ਵਿਚ ਲਿਆਉਣ ਲਈ ਕਾਂਗਰਸ ਪਾਰਟੀ ਦੇ ਅੰਦਰੋਂ ਵੀ ਲਗਾਤਾਰ ਮੰਗ ਉਠ ਰਹੀ ਹੈ। ਪਾਰਟੀ ਦੇ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਪਹਿਲਾਂ ਹੀ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੂੰ ਚੋਣਾਂ ਵਿਚ ਲਿਆਉਣ ਲਈ ਕਹਿ ਚੁੱਕੇ ਹਨ। ਪ੍ਰਸ਼ਾਂਤ ਨੇ ਇਹ ਵੀ ਸੁਝਾਅ ਦਿੱਤਾ ਹੈ ਕਿ ਜੇਕਰ ਰਾਹੁਲ ਯੂਪੀ ਵਿਚ ਪਾਰਟੀ ਦੀ ਅਗਵਾਈ ਕਰਨ ਤੋਂ ਨਾਂਹ ਕਰਦੇ ਹਨ ਤਾਂ ਪ੍ਰਿਯੰਕਾ ਨੂੰ ਇਸਦੀ ਕਮਾਨ ਸੌਂਪ ਦੇਣੀ ਚਾਹੀਦੀ ਹੈ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …