ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਦਖ਼ਲ ਦੀ ਮੰਗ ਕੀਤੀ
ਮੋਗਾ : ਕਰੋਨਾਵਾਇਰਸ ਕਾਰਨ ਲਾਗੂ ਕੀਤੀਆਂ ਪਾਬੰਦੀਆਂ ਕਰਕੇ ਆਸਟਰੇਲੀਆ ‘ਚ ਫਸੇ ਪੰਜ ਹਜ਼ਾਰ ਤੋਂ ਵੱਧ ਪੰਜਾਬੀਆਂ ਨੇ ਘਰ ਵਾਪਸੀ ਦੀ ਇੱਛਾ ਪ੍ਰਗਟਾਈ ਹੈ। ਇਨ੍ਹਾਂ ‘ਚ ਸੈਲਾਨੀ, ਪਰਿਵਾਰਾਂ ਨੂੰ ਮਿਲਣ ਆਏ ਵਿਅਕਤੀ, ਪੁਲੀਸ ਮੁਲਾਜ਼ਮ ਤੇ ਕਰੋਨਾ ਮਹਾਮਾਰੀ ਕਾਰਨ ਨੌਕਰੀਆਂ ਗੁਆ ਚੁੱਕੇ ਵਿਦਿਆਰਥੀ ਵੀ ਸ਼ਾਮਲ ਹਨ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਦਖ਼ਲ ਦੀ ਮੰਗ ਕੀਤੀ ਹੈ। ਇਥੇ ਪੰਜਾਬ ਪੁਲੀਸ ‘ਚ ਤਾਇਨਾਤ ਸਬ ਇੰਸਪੈਕਟਰ ਵੇਦ ਪ੍ਰਕਾਸ਼ ਤੇ ਹੋਰਾਂ ਨੇ ਫੋਨ ਉੱਤੇ ਦੱਸਿਆ ਕਿ ਮੋਗਾ ਜ਼ਿਲ੍ਹੇ ਸਣੇ ਹੋਰਨਾਂ ਜ਼ਿਲ੍ਹਿਆਂ ਦੇ ਵੱਡੀ ਗਿਣਤੀ ਪੁਲੀਸ ਮੁਲਾਜ਼ਮ ਐਕਸ ਇੰਡੀਆ ਲੀਵ ਲੈ ਕੇ ਆਪਣੇ ਬੱਚਿਆਂ ਨੂੰ ਆਸਟਰੇਲੀਆ ਮਿਲਣ ਆਏ ਸਨ। ਉਨ੍ਹਾਂ ਦੀ 30 ਮਾਰਚ ਨੂੰ ਵਾਪਸੀ ਸੀ। ਪਿੰਡ ਨਵਾਂ ਸ਼ਹਿਰ (ਖਰੜ) ਵਾਸੀ ਸੀਨੀਅਰ ਸਿਟੀਜ਼ਨ ਸੁਖਦੀਪ ਸਿੰਘ ਤੇ ਭਾਜਪਾ ਆਗੂ ਖੁਸ਼ਵੰਤ ਰਾਏ ਗੀਗਾ ਅਤੇ ਹੋਰਾ ਨੇ ਦੱਸਿਆ ਕਿ ਉਹ ਵਿਆਹ ‘ਚ ਸ਼ਾਮਲ ਹੋਣ ਲਈ 6 ਮਾਰਚ ਨੂੰ ਆਸਟਰੇਲੀਆ ਪਹੁੰਚੇ ਸਨ। ਵਿਸ਼ਵ-ਵਿਆਪੀ ਲੌਕਡਾਊਨ ਦੌਰਾਨ ਹਵਾਈ ਉਡਾਣਾਂ ਬੰਦ ਹੋਣ ਨਾਲ ਉਹ ਇਥੇ ਹੀ ਫਸ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਿਡਨੀ, ਮੈਲਬਰਨ ਤੇ ਬ੍ਰਿਸਬਨ ‘ਚ ਪੰਜ ਹਜ਼ਾਰ ਤੋਂ ਵੱਧ ਪੰਜਾਬੀ ਫਸੇ ਹੋਏ ਹਨ। ਇਨ੍ਹਾਂ ਵਿੱਚ ਕਰੋਨਾ ਮਹਾਮਾਰੀ ਕਾਰਨ ਨੌਕਰੀਆਂ ਗੁਆ ਚੁੱਕੇ ਵਿਦਿਆਰਥੀ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਘਰ ਵਾਪਸੀ ਦੇ ਇੱਛੁਕ ਭਾਰਤੀਆਂ ਨੇ ਆਪਣੇ ਵੇਰਵੇ ਭਾਰਤੀ ਦੂਤਾਵਾਸ ਕੋਲ ਦਰਜ ਕਰਵਾ ਦਿੱਤੇ ਹਨ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …