Breaking News
Home / ਪੰਜਾਬ / ਸਿੱਧੂ ਮੂਸੇਵਾਲਾ ਤੇ ਸਾਥੀਆਂ ਖ਼ਿਲਾਫ਼ ਦੋ ਕੇਸ ਦਰਜ

ਸਿੱਧੂ ਮੂਸੇਵਾਲਾ ਤੇ ਸਾਥੀਆਂ ਖ਼ਿਲਾਫ਼ ਦੋ ਕੇਸ ਦਰਜ

ਸੰਗਰੂਰ/ਬਿਊਰੋ ਨਿਊਜ਼ : ਅਕਸਰ ਵਿਵਾਦਾਂ ‘ਚ ਰਹਿਣ ਵਾਲੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਲੱਡਾ ਕੋਠੀ ਸ਼ੂਟਿੰਗ ਰੇਂਜ਼ ‘ਚ ਆਪਣੇ ਸਾਥੀਆਂ ਸਮੇਤ ਫਾਇੰਰਿੰਗ ਕਰਨ ਦੀ ਇੱਕ ਹੋਰ ਵੀਡੀਓ ਵਾਇਰਲ ਹੋਣ ਮਗਰੋਂ ਸੰਗਰੂਰ ਪੁਲੀਸ ਨੇ ਸਿੱਧੂ ਮੂਸੇਵਾਲਾ ਅਤੇ ਉਸ ਦੇ ਸਾਥੀਆਂ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਸਿੱਧੂ ਮੂਸੇਵਾਲਾ ਅਤੇ ਕੁੱਝ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਕੱਲ੍ਹ ਹੀ ਜ਼ਿਲ੍ਹਾ ਬਰਨਾਲਾ ਦੇ ਥਾਣਾ ਧਨੌਲਾ ਵਿੱਚ ਕੇਸ ਦਰਜ ਕੀਤਾ ਗਿਆ ਸੀ। ਜ਼ਿਲ੍ਹਾ ਪੁਲੀਸ ਮੁਖੀ ਡਾ. ਸੰਦੀਪ ਗਰਗ ਅਨੁਸਾਰ ਗਾਇਕ ਸਿੱਧੂ ਮੂਸੇਵਾਲਾ ਕੁੱਝ ਹੋਰ ਵਿਅਕਤੀਆਂ ਸਮੇਤ ਲੱਡਾ ਕੋਠੀ ਸੂਟਿੰਗ ਰੇਂਜ਼ ਵਿਚ ਫਾਇਰਿੰਗ ਕਰਨ ਦੀ ਵੀਡੀਓ ਸ਼ੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ। ਉਨ੍ਹਾਂ ਦੱਸਿਆ ਕਿ ਸਿੱਧੂ ਮੂਸੇਵਾਲਾ ਅਤੇ ਉਸਦੇ ਸਾਥੀਆਂ ਖ਼ਿਲਾਫ਼ ਜ਼ੇਰੇ ਦਫ਼ਾ 188 ਆਈਪੀਸੀ ਅਤੇ ਸੈਕਸ਼ਨ 51 ਆਫ਼ ਦਿ ਡਿਜ਼ਾਸਟਰ ਮੈਨੇਜਮੈਂਟ ਐਕਟ ਤਹਿਤ ਥਾਣਾ ਸਦਰ ਧੂਰੀ ਵਿਖੇ ਕੇਸ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜੇਕਰ ਕੋਈ ਹੋਰ ਵਿਅਕਤੀ ਜਾਂ ਕਰਮਚਾਰੀ ਸ਼ਾਮਲ ਪਾਇਆ ਗਿਆ ਤਾਂ ਉਸਦੇ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ। ਹੈਰਾਨੀ ਇਸ ਗੱਲ ਦੀ ਹੈ ਕਿ ਇਹ ਸ਼ੂਟਿੰਗ ਰੇਂਜ ਪੰਜਾਬ ਪੁਲੀਸ ਦੇ ਟਰੇਨਿੰਗ ਸੈਂਟਰ ਕੰਪਲੈਕਸ ਦੇ ਅੰਦਰ ਹੈ ਜਿਥੇ ਪੁਲੀਸ ਦੀ ਮਨਜ਼ੂਰੀ ਤੋਂ ਬਗੈਰ ਕੋਈ ਦਾਖਲ ਵੀ ਨਹੀਂ ਹੋ ਸਕਦਾ।
ਜਾਪਦਾ ਹੈ ਕਿ ਜਾਂਚ ਦੌਰਾਨ ਇਸ ਮਾਮਲੇ ‘ਚ ਵੀ ਪੁਲੀਸ ਦੇ ਕਿਸੇ ਅਧਿਕਾਰੀ/ ਕਰਮਚਾਰੀਆਂ ਦੀ ਸ਼ਮੂਲੀਅਤ ਸਾਹਮਣੇ ਆ ਸਕਦੀ ਹੈ।
ਸਿੱਧੂ ਮੂਸੇਵਾਲਾ ਖਿਲਾਫ਼ ਇਕ ਹੋਰ ਮਾਮਲਾ ਦਰਜ ਕੀਤਾ ਗਿਆ ਜਿਸ ਵਿਚ ਉਹ ਆਪਣੇ ਨਿੱਜੀ ਰਿਵਾਲਵਰ ਰਾਹੀਂ ਗੋਲੀਆਂ ਚਲਾਉਂਦੇ ਨਜ਼ਰ ਆ ਰਹੇ ਹਨ।
ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਕਾਰਵਾਈ ਕਰਦਿਆਂ ਸੰਗਰੂਰ ਦੇ ਉਕਤ ਡੀ.ਐਸ.ਪੀ. ਸਮੇਤ 7 ਪੁਲਿਸ ਵਾਲਿਆਂ ਨੂੰ ਸਸਪੈਂਡ ਕਰਕੇ ਉਨ੍ਹਾਂ ਖ਼ਿਲਾਫ਼ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਸੀ। ਇਸ ਮਾਮਲੇ ‘ਚ ਪਟਿਆਲਾ ਦੇ ਮੁੱਖ ਸਿਪਾਹੀ ਗਗਨਦੀਪ ਸਿੰਘ ਵੀ ਸ਼ਾਮਿਲ ਸੀ।

Check Also

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤਿ੍ਰਪੁਰਾ ਅਤੇ ਮਿਜ਼ੋਰਮ ਦੇ ਰਾਜਪਾਲ

ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …