Breaking News
Home / ਪੰਜਾਬ / ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਨਵਾਂ ਸ਼ਹਿਰ ‘ਚ ਹਾਦਸਾਗ੍ਰਸਤ

ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਨਵਾਂ ਸ਼ਹਿਰ ‘ਚ ਹਾਦਸਾਗ੍ਰਸਤ

ਨਵਾਂ ਸ਼ਹਿਰ/ਬਿਊਰੋ ਨਿਊਜ਼
ਅੱਜ ਸਵੇਰੇ ਤਕਰੀਬਨ 11 ਵਜੇ ਭਾਰਤੀ ਫੌਜ ਦਾ ਲੜਾਕੂ ਜਹਾਜ਼ ਮਿੱਗ-29 ਤਕਨੀਕੀ ਖਰਾਬੀ ਕਾਰਨ ਹਾਦਸਾਗ੍ਰਸਤ ਹੋ ਗਿਆ। ਇਹ ਖਰਾਬੀ ਨਵਾਂਸ਼ਹਿਰ ਜ਼ਿਲ੍ਹੇ ਦੇ ਪਿੰਡ ਰੁੜਕੀ ਦੇ ਨਜ਼ਦੀਕ ਆਈ ਜਿਸ ਤੋਂ ਬਾਅਦ ਪਾਇਲਟ ਨੇ ਪੈਰਾਸ਼ੂਟ ਰਾਹੀਂ ਜਹਾਜ਼ ‘ਚ ਛਾਲ ਮਾਰ ਦਿੱਤੀ ਅਤੇ ਇਹ ਜਹਾਜ਼ ਪਿੰਡ ਚੂਹੜਪੁਰ ਦੇ ਖੇਤਾਂ ‘ਚ ਜਾ ਡਿਗਿਆ। ਇਸ ਤੋਂ ਬਾਅਦ ਇਸ ਲੜਾਕੂ ਜਹਾਜ਼ ਨੂੰ ਅੱਗ ਲੱਗ ਗਈ। ਮਿਲੀ ਜਾਣਕਾਰੀ ਅਨੁਸਾਰ ਇਸ ਲੜਾਕੂ ਜਹਾਜ਼ ਨੇ ਸਵੇਰੇ 10:30 ਵਜੇ ਜਲੰਧਰ ਦੇ ਆਦਮਪੁਰ ਏਅਰ ਫੋਰਸ ਸਟੇਸ਼ਨ ਤੋਂ ਉਡਾਣ ਭਰੀ ਸੀ। ਏਅਰ ਫੋਰਸ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਉਨ੍ਹਾਂ ਨਾਲ ਪੁਲਿਸ ਤੇ ਮਾਹਰਾਂ ਦੀ ਟੀਮ ਵੀ ਮੌਕੇ ਤੇ ਪਹੁੰਚੀ ਹੈ ਜੋ ਇਸ ਹਾਦਸੇ ਦੇ ਸਹੀ ਕਾਰਨਾਂ ਦੀ ਜਾਂਚ ਕਰੇਗੀ। ਇਥੇ ਜ਼ਿਕਰਯੋਗ ਹੈ ਕਿ ਇਸ ਲੜਾਕੂ ਜਹਾਜ਼ ਨੂੰ ਚਲਾਉਣ ਵਾਲਾ ਪਾਇਲਟ ਬਿਲਕੁਲ ਸੁਰੱਖਿਅਤ ਹੈ।

Check Also

ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ

ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …