ਲੌਕਡਾਉਨ ‘ਚੋਂ ਬਾਹਰ ਨਿਕਲਣ ਦੀ ਪੁੱਛੀ ਰਣਨੀਤੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਲੌਕਡਾਉਨ ਵਿੱਚੋਂ ਬਾਹਰ ਆਉਣ ਲਈ ਰਣਨੀਤੀ ਤਿਆਰ ਕਰਨ ਦੀ ਅਪੀਲ ਕੀਤੀ ਹੈ । ਕੈਪਟਨ ਅਮਰਿੰਦਰ ਸਿੰਘ ਨੇ ਚਿੱਠੀ ਰਾਹੀਂ ਮੋਦੀ ਨੂੰ ਦੇਸ਼ ਦੀ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਲਈ ਰਣਨੀਤੀ ਨੂੰ ਸਪੱਸ਼ਟ ਰੂਪ ਵਿੱਚ ਦੱਸਣ ਲਈ ਵੀ ਕਿਹਾ ਹੈ। ਇਸ ਮੌਕੇ ਕੈਪਟਨ ਨੇ ਰਾਜਾਂ ਨੂੰ ਪੇਸ਼ ਕੀਤੇ ਜਾ ਰਹੇ ਮਾਲੀਏ ਦੇ ਘਾਟੇ ਨੂੰ ਪੂਰਾ ਕਰਨ ਲਈ ਤਿੰਨ ਮਹੀਨਿਆਂ ਲਈ ਮਾਲੀਆ ਗ੍ਰਾਂਟ ਦੇਣ ਦੀ ਆਪਣੀ ਮੰਗ ਨੂੰ ਵੀ ਦੁਹਰਾਇਆ ਹੈ। ਕੈਪਟਨ ਨੇ ਕਿਹਾ ਕਿ ਤਾਲਾਬੰਦੀ ਤੋਂ ਬਾਹਰ ਨਿਕਲਣ ਦੀ ਰਣਨੀਤੀ ਅਤੇ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੈਮਾਨਾ ਕੀਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਆਰਥਿਕਤਾ ਨੂੰ ਮੁੜ ਕਿਸ ਤਰ੍ਹਾਂ ਲੀਹ ‘ਤੇ ਲਿਆਂਦਾ ਜਾਵੇ ਇਸ ਬਾਰੇ ਵੀ ਕੋਈ ਰਣਨੀਤੀ ਬਣਾਉਣੀ ਚਾਹੀਦੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਇਸ ਸਬੰਧ ‘ਚ ਰਾਜਾਂ ਦੀ ਪੂਰੀ ਮਦਦ ਵੀ ਕੀਤੀ ਜਾਣੀ ਚਾਹੀਦੀ ਹੈ।