ਪਾਤੜਾਂ/ਬਿਊਰੋ ਨਿਊਜ਼
ਪਟਿਆਲਾ ਜ਼ਿਲ੍ਹੇ ‘ਚ ਪੈਂਦੇ ਕਸਬੇ ਪਾਤੜਾਂ ਤੋਂ ਇਕ ਦਿਲ ਨੂੰ ਦਹਿਲਾਉਣ ਵਾਲੀ ਖ਼ਬਰ ਮਿਲੀ ਹੈ। ਇਥੇ ਦੋ ਪਰਿਵਾਰਾਂ ਵਿਚਕਾਰ ਜ਼ਮੀਨ ਨੂੰ ਲੈ ਕੇ ਕੁਝ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਅੱਜ ਜਦੋਂ ਇਕ ਧਿਰ ਇਸ ਜ਼ਮੀਨ ਦਾ ਕਬਜ਼ਾ ਲੈਣ ਲਈ ਆਈ ਤਾਂ ਦੂਜੀ ਧਿਰ ਦਾ ਹਰਵਿੰਦਰ ਸਿੰਘ ਨਾਮੀ ਵਿਅਕਤੀ ਉਨ੍ਹਾਂ ਨੂੰ ਰੋਕਣ ਲਈ ਸਾਹਮਣੇ ਆਇਆ ਤਾਂ ਉਨ੍ਹਾਂ ਹਰਵਿੰਦਰ ‘ਤੇ ਟਰੈਕਟਰ ਚੜ੍ਹਾ ਦਿੱਤਾ। ਜਦੋਂ ਹਰਵਿੰਦਰ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਮਾਂ ਕੁਲਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਨਾਲ ਪਿੰਡ ਹਾਮਝੇੜ੍ਹੀ ਦੀ ਇੱਕ ਔਰਤ ਦਾ ਜਮੀਨ ਨੂੰ ਲੈ ਕੇ ਕੇਸ ਚੱਲ ਰਿਹਾ ਹੈ ਜਿਸ ਦੇ ਸਬੰਧ ਵਿੱਚ ਉਨ੍ਹਾਂ ਨੂੰ ਅਦਾਲਤ ਨੇ ਸਟੇਅ ਦਿੱਤਾ ਹੋਇਆ ਹੈ। ਕਬਜ਼ਾ ਲੈਣ ਆਏ ਇਹ ਵਿਅਕਤੀ ਪੁਲਿਸ ਨੂੰ ਦੇਖ ਕੇ ਟਰੈਕਟਰ ਲੈ ਕੇ ਭੱਜਣ ਲੱਗੇ ਤਾਂ ਹਰਵਿੰਦਰ ਨੇ ਇਨ੍ਹਾਂ ਨੂੰ ਰੋਕਣ ਦਾ ਯਤਨ ਕੀਤਾ ਤਾਂ ਉਕਤ ਲੋਕਾਂ ਨੇ ਉਸ ਤੇ ਟਰੈਕਟਰ ਚੜ੍ਹਾ ਦਿੱਤਾ ਜਿਸ ਦੀ ਹਸਪਤਾਲ ਪੁੱਜਣ ‘ਤੇ ਮੌਤ ਹੋ ਗਈ।

