Breaking News
Home / ਪੰਜਾਬ / ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਤਿੰਦਰ ਸਰਤਾਜ ਨੂੰ ਕਲੀਨ ਚਿੱਟ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਤਿੰਦਰ ਸਰਤਾਜ ਨੂੰ ਕਲੀਨ ਚਿੱਟ

‘ਜ਼ਫਰਨਾਮਾ’ ਗਾਉਂਦਿਆਂ ਅਸ਼ੁੱਧ ਉਚਾਰਨ ਕਰਨ ਦਾ ਮਾਮਲਾ ਪਹੁੰਚਿਆ ਸੀ ਸ੍ਰੀ ਅਕਾਲ ਤਖਤ ਸਾਹਿਬ ‘ਤੇ

ਚੰਡੀਗੜ੍ਹ/ਬਿਊਰੋ ਨਿਊਜ਼
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬੀ ਗਾਇਕ ਸਤਿੰਦਰ ਸਰਤਾਜ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਹਾਲ ਹੀ ‘ਚ ਪੰਜਾਬੀ ਸੂਫੀ ਗਾਇਕ ਸਤਿੰਦਰ ਸਰਤਾਜ ਵੱਲੋਂ ਗਾਏ ਗਏ ‘ਜ਼ਫਰਨਾਮਾ’ ‘ਚ ਗੁਰਬਾਣੀ ਦਾ ਅਸ਼ੁੱਧ ਉਚਾਰਨ ਕਰਨ ਦਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚਿਆ ਸੀ। ਇਸ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਤਿੰਦਰ ਸਰਤਾਜ ‘ਤੇ ਲੱਗੇ ਦੋਸ਼ਾਂ ਦੀ ਜਾਂਚ ਕਰਵਾਉਣ ਤੋਂ ਬਾਅਦ ਉਨ੍ਹਾਂ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਜਥੇਦਾਰ ਸਾਹਿਬ ਮੁਤਾਬਕ ਸਰਤਾਜ ‘ਤੇ ਲੱਗੇ ਸਾਰੇ ਇਲਜ਼ਾਮ ਬੇਬੁਨਿਆਦ ਹਨ। ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਤੇ ਫੈਡਰੇਸ਼ਨ ਦੇ ਸਾਬਕਾ ਆਗੂ ਪ੍ਰੋ. ਸਰਚਾਂਦ ਸਿੰਘ ਨੇ ਜਥੇਦਾਰ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੂੰ ਇਸ ਸਬੰਧੀ ਮੰਗ ਪੱਤਰ ਦਿੱਤਾ ਸੀ। ਇਥੇ ਜ਼ਿਕਰਯੋਗ ਹੈ ਕਿ ਉਨ੍ਹਾਂ ਸਰਤਾਜ ਨੂੰ ਮੌਜੂਦਾ ‘ਜ਼ਫ਼ਰਨਾਮਾ’ ਵਾਪਸ ਲੈਣ ਤੇ ਇਸ ਦਾ ਸ਼ੁੱਧ ਉਚਾਰਨ ਦੇ ਨਾਲ ਹੋਰ ਲੋੜੀਂਦੀਆਂ ਸੋਧਾਂ ਕਰਕੇ ਗੁਰਮਤਿ ਅਨੁਸਾਰ ਮੁੜ ਰਿਕਾਰਡਿੰਗ ਕਰਵਾਉਣ ਦੀ ਹਦਾਇਤ ਦਿੱਤੀ ਸੀ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …