ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚਹੇਤੇ ਮੰਤਰੀਆਂ ਵਿੱਚੋਂ ਇੱਕ ਸਮ੍ਰਿਤੀ ਇਰਾਨੀ ਮਨੁੱਖੀ ਸਰੋਤ ਵਿਕਾਸ ਮੰਤਰਾਲਾ ਵਾਪਸ ਲਏ ਜਾਣ ਤੋਂ ਨਾਰਾਜ਼ ਹੈ। ਮੋਦੀ ਕੈਬਨਿਟ ਵਿੱਚ ਫੇਰਬਦਲ ਤੋਂ ਬਾਅਦ ਸਮ੍ਰਿਤੀ ਨੂੰ ਕੱਪੜਾ ਮੰਤਰਾਲੇ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਦੌਰਾਨ ਹੀ ਨਵੇਂ ਬਣੇ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਨਾਰਾਜ਼ ਸਮ੍ਰਿਤੀ ਇਰਾਨੀ ਨੂੰ ਮਿਲਣ ਲਈ ਪਹੁੰਚੇ। ਇਸ ਤੋਂ ਬਾਅਦ ਹੀ ਇਰਾਨੀ ਦੀ ਪੂਰੇ ਫੇਰਬਦਲ ‘ਤੇ ਪ੍ਰਤੀਕਿਰਿਆ ਆਈ ਤੇ ਉਸ ਨੇ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਸਮ੍ਰਿਤੀ ਇਰਾਨੀ ਦਾ ਮੰਤਰਾਲਾ ਬਦਲਣ ਨਾਲ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ ਅਤੇ ਇਸ ਨੂੰ ਰੋਹਿਤ ਵੇਮੁਲਾ ਮਾਮਲੇ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ। ਕਿਹਾ ਜਾ ਰਿਹਾ ਸੀ ਕਿ ਸਮ੍ਰਿਤੀ ਇਸ ਫੇਰਬਦਲ ਤੋਂ ਨਾਰਾਜ ਹੈ ਪਰ ਜਾਵੜੇਕਰ ਨਾਲ ਮੁਲਾਕਾਤ ਤੋਂ ਬਾਅਦ ਸਮ੍ਰਿਤੀ ਨੇ ਟਵੀਟ ਕੀਤਾ ਹੈ। ਇਸ ਤੋਂ ਲੱਗਦਾ ਹੈ ਕਿ ਸਮ੍ਰਿਤੀ ਦੀ ਨਾਰਾਜ਼ਗੀ ਦੂਰ ਹੋ ਗਈ ਹੈ। ਸਮ੍ਰਿਤੀ ਇਰਾਨੀ ਨੇ ਟਵੀਟ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪਹਿਲਾਂ ਦਿੱਤੇ ਗਏ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਲਈ ਧੰਨਵਾਦ ਕੀਤਾ ਹੈ ਤੇ ਹੁਣ ਨਵੇਂ ਮਿਲੇ ਕੱਪੜਾ ਮੰਤਰਾਲੇ ਲਈ ਵੀ ਧੰਨਵਾਦ ਕੀਤਾ ਹੈ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …