Breaking News
Home / ਭਾਰਤ / ਰੂਸ ‘ਚ ਵੀ ਕਰੋਨਾ ਪੀੜਤਾਂ ਦਾ ਅੰਕੜਾ 2 ਲੱਖ ਤੋਂ ਪਾਰ

ਰੂਸ ‘ਚ ਵੀ ਕਰੋਨਾ ਪੀੜਤਾਂ ਦਾ ਅੰਕੜਾ 2 ਲੱਖ ਤੋਂ ਪਾਰ

ਵਿਸ਼ਵ ਭਰ ‘ਚ 2 ਲੱਖ 84 ਹਜ਼ਾਰ ਤੋਂ ਵੱਧ ਕਰੋਨਾ ਕਾਰਨ ਹੋ ਚੁੱਕੀਆਂ ਹਨ ਮੌਤਾਂ

ਨਵੀਂ ਦਿੱਲੀ/ਬਿਊਰੋ ਨਿਊਜ਼
ਵਿਸ਼ਵ ਪੱਧਰੀ ਮਹਾਂਮਾਰੀ ਬਣ ਚੁੱਕੇ ਕਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕਰੋਨਾ ਵਾਇਰਸ ਦੀ ਲਪੇਟ ਵਿਚ ਹੁਣ ਰੂਸ ਵੀ ਬੁਰੀ ਤਰ੍ਹਾਂ ਘਿਰ ਚੁੱਕਿਆ ਹੈ। ਰੂਸ ਵਿਚ ਕਰੋਨਾ ਤੋਂ ਪੀੜਤ ਵਿਅਕਤੀਆਂ ਦਾ ਅੰਕੜਾ 2 ਲੱਖ ਤੋਂ ਪਾਰ ਚਲਾ ਗਿਆ ਹੈ ਜਦਕਿ 1900 ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਇਥੇ ਹਾਲਾਤ ਕਾਬੂ ਤੋਂ ਬਾਹਰ ਹੁੰਦੇ ਜਾ ਰਹੇ ਹਨ। 2 ਲੱਖ ਕਰੋਨਾ ਪੀੜਤਾਂ ਦੇ ਸਾਹਮਣੇ ਆਉਣ ਨਾਲ ਕਰੋਨਾ ਪੀੜਤ ਮੁਲਕਾਂ ਦੀ ਸੂਚੀ ਵਿਚ ਹੁਣ ਰੂਸ ਪੰਜਵੇਂ ਨੰਬਰ ‘ਤੇ ਆ ਗਿਆ ਹੈ। ਪੂਰੀ ਦੁਨੀਆ ਵਿਚ ਇਸ ਸਮੇਂ ਕਰੋਨਾ ਪੀੜਤ ਵਿਅਕਤੀਆਂ ਦੀ ਗਿਣਤੀ 42 ਲੱਖ ਤੋਂ ਪਾਰ ਚਲੀ ਗਈ ਹੈ ਜਦਕਿ ਵਿਸ਼ਵ ਭਰ ‘ਚ 2 ਲੱਖ 84 ਹਜ਼ਾਰ ਤੋਂ ਵੱਧ ਵਿਅਕਤੀ ਕਰੋਨਾ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਉਧਰ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚ ਕਰੋਨਾ ਪੀੜਤਾਂ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ। ਭਾਰਤ ਵਿਚ ਵੀ ਕਰੋਨਾ ਪੀੜਤਾਂ ਦਾ ਅੰਕੜਾ 67 ਹਜ਼ਾਰ ਤੋਂ ਪਾਰ ਚਲਾ ਗਿਆ ਹੈ ਜਦਕਿ 2200 ਤੋਂ ਵੱਧ ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ। ਅਫਰੀਕਾ ਵਿਚ ਵੀ ਕਰੋਨਾ ਪੀੜਤ ਮਰੀਜ਼ਾਂ ਦਾ ਅੰਕੜਾ 63 ਹਜ਼ਾਰ ਤੋਂ ਪਾਰ ਚਲਾ ਗਿਆ ਹੈ ਅਤੇ ਇਥੇ ਵੀ 2200 ਤੋਂ ਵੱਧ ਵਿਅਕਤੀਆਂ ਦੀ ਕਰੋਨਾ ਨੇ ਜਾਨ ਲੈ ਲਈ ਹੈ। ਇਥੇ ਜ਼ਿਕਰਯੋਗ ਹੈ ਕਿ ਅਮਰੀਕਾ ਵਿਚ ਹੁਣ ਤਕ 80 ਹਜ਼ਾਰ ਤੋਂ ਵੱਧ ਵਿਅਕਤੀ ਕਰੋਨਾ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ ਜਦਕਿ 13 ਲੱਖ ਤੋਂ ਵੱਧ ਵਿਅਕਤੀ ਅਜੇ ਵੀ ਇਥੇ ਕਰੋਨਾ ਤੋਂ ਪੀੜਤ ਹਨ। ਉਧਰ ਇਟਲੀ, ਸਪੇਨ, ਬ੍ਰਿਟੇਨ, ਫਰਾਂਸ, ਜਰਮਨੀ ਆਦਿ ਦੇਸ਼ਾਂ ‘ਚ ਕਰੋਨਾ ਵਾਇਰਸ ਨੂੰ ਕੁੱਝ ਠੱਲ ਪੈਂਦੀ ਨਜ਼ਰ ਆ ਰਹੀ ਹੈ। ਇਨ੍ਹਾਂ ਦੇਸ਼ਾਂ ਵਿਚ ਕਰੋਨਾ ਤੋਂ ਪੀੜਤ ਅਤੇ ਮਰਨ ਵਾਲਿਆਂ ਦੇ ਅੰਕੜਿਆਂ ਵਿਚ ਬੇਸ਼ੱਕ ਵਾਧਾ ਜ਼ਰੂਰ ਹੋਇਆ ਹੈ ਪ੍ਰੰਤੂ ਉਹ ਅਮਰੀਕਾ ਦੇ ਮੁਕਾਬਲੇ ਬਹੁਤ ਘਟ ਗਿਆ ਹੈ।

Check Also

ਭਾਰਤ ਦੇ 11 ਸੂਬਿਆਂ ’ਚ ਲੋਕ ਸਭਾ ਦੇ ਤੀਜੇ ਪੜਾਅ ਦੀਆਂ ਵੋਟਾਂ ਭਲਕੇ ਮੰਗਲਵਾਰ ਨੂੰ

93 ਸੀਟਾਂ ’ਤੇ ਪੈਣਗੀਆਂ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਚੋਣਾਂ ਦੇ ਤੀਜੇ …