Breaking News
Home / ਪੰਜਾਬ / ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਮਾਮਲੇ ‘ਚ ਨਾਮਜ਼ਦ ਸੁਮੇਧ ਸੈਣੀ ਨੂੰ ਮਿਲੀ ਅਗਾਊਂ ਜ਼ਮਾਨਤ

ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਮਾਮਲੇ ‘ਚ ਨਾਮਜ਼ਦ ਸੁਮੇਧ ਸੈਣੀ ਨੂੰ ਮਿਲੀ ਅਗਾਊਂ ਜ਼ਮਾਨਤ

ਮੋਹਾਲੀ/ਬਿਊਰੋ ਨਿਊਜ਼
ਸਾਬਕਾ ਆਈ. ਏ. ਐੱਸ. ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ ‘ਚ ਨਾਮਜ਼ਦ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਵੱਲੋਂ ਅਗਾਊਂ ਜ਼ਮਾਨਤ ਲਈ ਦਿੱਤੀ ਅਰਜ਼ੀ ‘ਤੇ ਸੁਣਵਾਈ ਕਰਦਿਆਂ ਮਾਣਯੋਗ ਅਦਾਲਤ ਨੇ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਸੁਮੇਧ ਸੈਣੀ ਵੱਲੋਂ ਅੱਜ ਐਡਵੋਕੇਟ ਏ. ਪੀ. ਐੱਸ. ਦਿਉਲ ਅਤੇ ਐੱਚ. ਐੱਸ. ਧਨੋਆ ਅਦਾਲਤ ਵਿਚ ਪੇਸ਼ ਹੋਏ। ਇੱਥੇ ਇਹ ਦੱਸਣਯੋਗ ਹੈ ਕਿ ਸੁਮੇਧ ਸੈਣੀ ਨੇ ਆਪਣੇ ਵਕੀਲ ਰਾਹੀਂ ਸ਼ੁੱਕਰਵਾਰ ਨੂੰ ਮੁਹਾਲੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਅਗਾਊਂ ਜ਼ਮਾਨਤ ਦੇਣ ਦੀ ਅਪੀਲ ਕੀਤੀ ਸੀ। ਅਦਾਲਤ ਨੇ ਸ਼ਨਿਚਰਵਾਰ ਨੂੰ ਸਰਕਾਰੀ ਵਕੀਲ, ਪੀੜਤ ਪਰਿਵਾਰ ਅਤੇ ਬਚਾਅ ਪੱਖ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅੱਜ ਤੱਕ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ। ਅੱਜ ਬਾਅਦ ਦੁਪਹਿਰ ਅਦਾਲਤ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਜ਼ਮਾਨਤ ਮਨਜ਼ੂਰ ਕਰਨ ਦਾ ਫੈਸਲਾ ਸੁਣਾਇਆ ।

Check Also

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2024-25 ਲਈ ਬਜਟ ਕੀਤਾ ਗਿਆ ਪੇਸ਼

ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਗੂੰਜਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ …