ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਬਾਦਲ ਦੀ ਹਾਲਤ ਨਾਜ਼ੁਕ, ਫੋਰਟਿਸ ‘ਚ ਦਾਖਲ
ਨਵੀਂ ਦਿੱਲੀ/ਬਿਊਰੋ ਨਿਊਜ਼
ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਡਾ. ਮਨਮੋਹਨ ਸਿੰਘ ਦੀ ਹਾਲਤ ਫਿਲਹਾਲ ਸਥਿਰ ਹੈ ਅਤੇ ਉਨ੍ਹਾਂ ਦੀ ਮੈਡੀਕਲ ਜਾਂਚ ਜਾਰੀ ਹੈ। ਉਨ੍ਹਾਂ ਨੂੰ ਲੰਘ ਐਤਵਾਰ ਦੀ ਰਾਤ ਨੂੰ ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਏਮਸ ਵਿਖੇ ਭਰਤੀ ਕਰਵਾਇਆ ਗਿਆ ਸੀ। ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਮਨਮੋਹਨ ਸਿੰਘ ਨੂੰ ਕੁਝ ਨਵੀਂ ਦਵਾਈਆਂ ਦਿੱਤੀਆਂ ਗਈਆਂ ਸਨ, ਜਿਸ ਕਾਰਨ ਉਨ੍ਹਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਹਾਲਤ ਸਥਿਰ ਬਣੀ ਹੋਈ ਹੈ। ਉਧਰ ਦੂਜੇ ਪਾਸੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਸੀ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਹਨ ਅਤੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਗੁਰਦਾਸ ਬਾਦਲ ਵੈਂਟੀਲੇਟਰ ‘ਤੇ ਹਨ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 103 ਅੰਮਿ੍ਤ ਭਾਰਤ ਸਟੇਸ਼ਨਾਂ ਦਾ ਕੀਤਾ ਉਦਘਾਟਨ
ਬੀਕਾਨੇਰ-ਬਾਂਦਰਾ ਰੇਲ ਗੱਡੀ ਨੂੰ ਵੀ ਦਿਖਾਈ ਹਰੀ ਝੰਡੀ ਬੀਕਾਨੇਰ/ਬਿਊਰੋ ਨਿਊਜ਼ : ਅਪ੍ਰੇਸ਼ਨ ਸਿੰਧੂਰ ਤੋਂ ਬਾਅਦ …