ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ‘ਚ ਕਰੋਨਾ ਵਾਇਰਸ ਦਾ ਕਹਿਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਕਰੋਨਾ ਵਾਇਰਸ ਨੇ ਅੱਜ ਪੰਜਾਬ ਦੇ ਜਲੰਧਰ ਜ਼ਿਲ੍ਹੇ ‘ਚ ਇਕ ਹੋਰ ਵਿਅਕਤੀ ਦੀ ਜਾਨ ਲੈ ਲਈ। ਅੱਜ ਸਵੇਰੇ ਜਲੰਧਰ ਜ਼ਿਲ੍ਹੇ ਦੇ ਪਿੰਡ ਕਬੂਲਪੁਰ ਜੰਡੂ ਸਿੰਘਾ ਦੇ 91 ਸਾਲਾ ਵਿਅਕਤੀ ਦੀ ਕਰੋਨਾ ਵਾਇਰਸ ਕਾਰਨ ਜਾਨ ਚਲੀ ਗਈ। ਕਰੋਨਾ ਵਾਇਰਸ ਤੋਂ ਪੀੜਤ ਇਸ ਮਰੀਜ਼ ਨੂੰ ਐਤਵਾਰ ਨੂੰ ਸੀਐਮਸੀ ਲੁਧਿਆਣਾ ਵਿਖੇ ਭਰਤੀ ਕਰਵਾਇਆ ਗਿਆ ਸੀ। ਪੰਜਾਬ ‘ਚ ਕਰੋਨਾ ਵਾਇਰਸ ਨਾਲ ਮਰਨ ਵਾਲੇ ਵਿਅਕਤੀਆਂ ਦੀ ਗਿਣਤੀ 32 ਹੋ ਗਈ ਹੈ। ਜਦਕਿ ਅੱਜ ਜਲੰਧਰ ‘ਚ 13 ਹੋਰ ਕਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਜਲੰਧਰ ‘ਚ ਕਰੋਨਾ ਵਾਇਰਸ ਤੋਂ ਪੀੜਤ ਵਿਅਕਤੀਆਂ ਦੀ ਗਿਣਤੀ 187 ਹੋ ਗਈ। ਜਦਕਿ ਪੰਜਾਬ ਅੰਦਰ ਕਰੋਨਾ ਵਾਇਰਸ ਤੋਂ ਪੀੜਤ ਵਿਅਕਤੀਆਂ ਦਾ ਅੰਕੜਾ 1900 ਨੂੰ ਪਾਰ ਕਰ ਗਿਆ ਹੈ। ਇਥੇ ਜ਼ਿਕਰਯੋਗ ਹੈ ਕਿ ਲੰਘੇ ਐਤਵਾਰ ਨੂੰ ਰੂਪਨਗਰ ਪ੍ਰਸ਼ਾਸਨ ਨੂੰ ਉਦੋਂ ਹੱਥਾਂ-ਪੈਰਾਂ ਦੀ ਪੈ ਗਈ ਜਦੋਂ ਇਕੋ ਹੀ ਦਿਨ ਵਿਚ 46 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਅਤੇ ਰੋਪੜ ਜ਼ਿਲ੍ਹੇ ਵਿਚ ਕਰੋਨਾ ਪੀੜਤਾਂ ਦਾ ਅੰਕੜਾ 66 ਨੂੰ ਅੱਪੜ ਗਿਆ ਹੈ। ਇਸ ਤੋਂ ਇਲਾਵਾ ਅੱਜ ਮਾਨਸਾ 2 ਅਤੇ ਫਰੀਦਕੋਟ ਜ਼ਿਲ੍ਹੇ ‘ਚ ਵੀ ਇਕ ਕਰੋਨਾ ਪੀੜਤ ਵਿਅਕਤੀ ਸਾਹਮਣੇ ਆਇਆ ਹੈ।
Check Also
ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ
ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …