4.8 C
Toronto
Thursday, October 16, 2025
spot_img
Homeਭਾਰਤਮੋਦੀ ਨੇ ਮੁੱਖ ਮੰਤਰੀਆਂ ਨਾਲ ਪੰਜਵੀਂ ਬਾਰ ਵੀਡੀਓ ਕਾਨਫਰੰਸ ਰਾਹੀਂ ਕੀਤੀ ਬੈਠਕ

ਮੋਦੀ ਨੇ ਮੁੱਖ ਮੰਤਰੀਆਂ ਨਾਲ ਪੰਜਵੀਂ ਬਾਰ ਵੀਡੀਓ ਕਾਨਫਰੰਸ ਰਾਹੀਂ ਕੀਤੀ ਬੈਠਕ

ਕੈਪਟਨ ਅਮਰਿੰਦਰ, ਮਮਤਾ ਬੈਨਰਜੀ ਅਤੇ ਉਧਵ ਠਾਕਰੇ ਸਣੇ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਲੌਕਡਾਊਨ ਨੂੰ ਹੋਰ ਵਧਾਉਣ ਦੀ ਕੀਤੀ ਮੰਗ
ਨਵੀਂ ਦਿੱਲੀ/ਬਿਊਰੋ ਨਿਊਜ਼ :
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਅੱਜ ਵੀਡੀਓ ਕਾਨਫਰੰਸਿੰਗ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਪ੍ਰਧਾਨ ਮੰਤਰੀ ਨੇ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ, ਪੜਾਅਵਾਰ ਲੌਕਡਾਊਨ ਤੋਂ ਬਾਹਰ ਆਉਣ ਅਤੇ ਆਰਥਿਕ ਗਤੀਵਿਧੀਆਂ ਨੂੰ ਤੇਜ਼ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਦੇ ਨਾਲ ਹੀ ਪ੍ਰਾਧਨ ਮੰਤਰੀ ਨਰਿੰਦਰ ਮੋਦੀ ਨੇ ਕਰੋਨਾ ਵਾਇਰਸ ਨਾਲ ਲੜਨ ਲਈ ਅਪਣਾਏ ਗਏ ਤੌਰ-ਤਰੀਕਿਆਂ ਸਬੰਧੀ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਵੀ ਸ਼ਲਾਘਾ ਕੀਤੀ। ਇਸ ਬੈਠਕ ਵਿਚ ਹਿੱਸਿਆ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੌਕਡਾਊਨ ਨੂੰ ਹੋਰ ਵਧਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਦੇਸ਼ ਵਾਸੀਆਂ ਦੀਆਂ ਜ਼ਿੰਦਗੀਆਂ ਬਚਾਉਣ ਲਈ ਲੌਕਡਾਊਨ ਨੂੰ ਵਧਾਉਣਾ ਹੋਰ ਜ਼ਰੂਰੀ ਹੈ। ਧਿਆਨ ਰਹੇ ਕਿ ਇਸੇ ਬੈਠਕ ਦੌਰਾਨ, ਮਹਾਰਾਸ਼ਟਰ, ਤੇਲੰਗਾਨਾ ਅਤੇ ਪੱਛਮੀ ਬੰਗਾਲ ਸਣੇ ਕੁੱਝ ਹੋਰ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਲੌਕਡਾਊਨ ਨੂੰ ਹੋਰ ਵਧਾਉਣ ਸਮਰਥਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਾਨੂੰ ਇਹ ਵੀ ਲਾਜ਼ਮੀ ਬਣਾਉਣਾ ਚਾਹੀਦਾ ਹੈ ਕਿ ਪੇਂਡੂ ਭਾਰਤ ਇਸ ਸੰਕਟ ਤੋਂ ਮੁਕਤ ਰਹੇ। ਪ੍ਰਧਾਨ ਮੰਤਰੀ ਨੇ ਆਖਿਆ ਕਿ ਸਾਨੂੰ ਕਰੋਨਾ ਖਿਲਾਫ ਲੜੀ ਜਾ ਰਹੀ ਲੜਾਈ ਵੱਲ ਵਧੇਰੇ ਧਿਆਨ ਦੇਣ ਦੀ ਲੋੜ ਹੈ। ਕੋਰੋਨਾ ਸੰਕਟ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀਆਂ ਨਾਲ ਪੰਜਵੀਂ ਬਾਰ ਗੱਲਬਾਤ ਕੀਤੀ। ਮੁੱਖ ਮੰਤਰੀਆਂ ਨਾਲ ਗੱਲਬਾਤ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਸਿਹਤ ਮੰਤਰੀ ਹਰਸ਼ ਵਰਧਨ ਵੀ ਮੌਜੂਦ ਸਨ।

RELATED ARTICLES
POPULAR POSTS