ਸੁਪਰੀਮ ਕੋਰਟ ਨੇ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਜੁਲਾਈ ਤੱਕ ਕੀਤੀ ਮੁਲਤਵੀ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਸਿੱਖ ਕਤਲੇਆਮ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ, ਪਰ ਉਸ ਨੂੰ ਕੋਈ ਰਾਹਤ ਨਹੀਂ ਮਿਲੀ।ਅਦਾਲਤ ਨੇ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਤੇ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਮੰਡੋਲੀ ਜੇਲ੍ਹ ਵਿੱਚ ਸਿੱਖ ਕਤਲੇਆਮ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਨੇ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਮੰਗੀ ਸੀ। ਪਿਛਲੇ ਸਾਲ ਦਿੱਲੀ ਹਾਈ ਕੋਰਟ ਦੀ ਡਬਲ ਬੈਂਚ ਨੇ 1984 ਦੇ ਸਿੱਖ ਕਤਲੇਆਮ ਦੇ ਮਾਮਲੇ ‘ਚ ਹੇਠਲੀ ਅਦਾਲਤ ਦੇ ਫੈਸਲੇ ਨੂੰ ਪਲਟਦੇ ਹੋਏ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਸੀ।