ਕਿਹਾ : ਸ਼ਰਾਬ ਕਾਰੋਬਾਰ ‘ਚ 600 ਕਰੋੜ ਦਾ ਘਾਟਾ ਕਿਵੇਂ ਪਿਆ?
ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਹਾਂ ‘ਚ ਹਾਂ ਮਿਲਾਉਂਦੇ ਹੋਏ ਪਿਛਲੇ ਤਿੰਨ ਸਾਲਾਂ ਦੇ ਮਾਲੀਏ ‘ਚ ਹੋਏ ਘਾਟੇ ਦੀ ਜਾਂਚ ਕਰਵਾਉਣ ਦੀ ਮੰਗ ਕੈਪਟਨ ਅਮਰਿੰਦਰ ਸਿੰਘ ਅੱਗੇ ਰੱਖੀ ਹੈ। ਰੰਧਾਵਾ ਨੇ ਇਹ ਮੰਗ ਰਾਜਾ ਵੜਿੰਗ ਦੇ ਟਵੀਟ ਨੂੰ ਰੀ-ਟਵੀਟ ਕਰਕੇ ਆਪਣੇ ਟਵਿਟਰ ਹੈਂਡਲ ਰਾਂਹੀ ਕੀਤੀ ਹੈ। ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਪੰਜਾਬ ਸਰਕਾਰ ‘ਚ ਜੇਲ੍ਹ ਤੇ ਸਹਿਕਾਰਤਾ ਵਿਭਾਗ ਦੇ ਮੰਤਰੀ ਹਨ। ਉਨ੍ਹਾਂ ਕਿਹਾઠ ਕਿ ਮੈਂ ਗਿੱਦੜਬਾਹਾ ਤੋਂ ਵਿਧਾਇਕ ਰਾਜਾ ਵੜਿੰਗ ਨਾਲ ਸਹਿਮਤ ਹਾਂ, ਜਿਨ੍ਹਾਂ ਨੇ ਆਬਕਾਰੀ ਤੇ ਕਰ ਵਿਭਾਗ ਦਾ ਚਾਰਜ ਸੰਭਾਲਣ ਵਾਲੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ‘ਤੇ ਜਾਂਚ ਸ਼ੁਰੂ ਕਰ ਲਈ ਕਿਹਾ ਹੈ।ਵੜਿੰਗ ਨੇ ਇਹ ਵੀ ਕਿਹਾ ਸੀ ਕਿ ਆਬਕਾਰੀ ਵਿਭਾਗ ਨੂੰ 600 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਨੁਕਸਾਨ ਹੋਇਆ ਹੈ। ਇਸ ਤੋਂ ਪਹਿਲਾਂ ਕਾਂਗਰਸ ਦੇ ਰਾਜਸਭਾ ਮੈਂਬਰ ਪ੍ਰਤਾਪ ਬਾਜਵਾ ਨੇ ਆਬਕਾਰੀ ਵਿਭਾਗ ਦੇ ਮਾਲੀਏ ਨੁਕਸਾਨ ਦੀ ਜਾਂਚ ਦੀ ਮੰਗ ਕੀਤੀ ਸੀ। ਬਾਜਵਾ ਨੇ ਇਹ ਵੀ ਕਿਹਾ ਸੀ ਕਿ ਵਿਭਾਗ ਸਿੱਧੇ ਤੌਰ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਆਉਂਦਾ ਹੈ।