ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਐਲਾਨੇ ਆਰਥਿਕ ਪੈਕੇਜ ‘ਤੇ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੌਕਡਾਊਨ ਮੌਕੇ ਮਾਨਵਤਾਵਾਦੀ ਪਹੁੰਚ ਨਹੀਂ ਅਪਣਾਈ। ਉਨ੍ਹਾਂ ਵਲੋਂ ਮਨੁੱਖੀ ਜ਼ਿੰਦਗੀਆਂ ਨੂੰ ਸੁਰੱਖਿਅਤ ਬਣਾਉਣ ਦਾ ਇਰਾਦਾ ਨਹੀਂ ਦਿਖਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਐਲਾਨੇ ਪਹਿਲੇ ਆਰਥਿਕ ਪੈਕੇਜ ਵਿੱਚ ਗੈਰ-ਸੰਗਠਿਤ ਸੈਕਟਰ ਵਿੱਚ ਤੁਰੰਤ ਦਖ਼ਲ ਦੇਣ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਣੀ ਚਾਹੀਦੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਨੇ ਮੌਜੂਦਾ ਸੰਕਟ ‘ਚ ਮੁਸ਼ਕਲਾਂ ਨਾਲ ਜੂਝ ਰਹੇ ਲੱਖਾਂ ਪਰਵਾਸੀ ਮਜ਼ਦੂਰਾਂ ਦੀਆਂ ਜ਼ਰੂਰੀ ਲੋੜਾਂ ਨਾਲ ਲਘੂ, ਛੋਟੇ ਤੇ ਦਰਮਿਆਨੇ ਉਦਯੋਗਾਂ, ਐੱਨ.ਬੀ.ਐੱਫ.ਸੀ. ਅਤੇ ਹਾਊਸਿੰਗ ਸੈਕਟਰਾਂ ਦੀਆਂ ਲੋੜਾਂ ਦਰਮਿਆਨ ਸੰਤੁਲਨ ਕਾਇਮ ਕਰਨ ਵੱਲ ਧਿਆਨ ਨਹੀਂ ਦਿੱਤਾ।
Check Also
ਤਹੱਵੁਰ ਰਾਣਾ ਨੂੰ ਐਨ.ਆਈ.ਏ. ਨੇ 18 ਦਿਨਾਂ ਦੇ ਰਿਮਾਂਡ ’ਤੇ ਲਿਆ
ਲੰਘੇ ਕੱਲ੍ਹ ਹੀ ਤਹੱਵੁਰ ਰਾਣਾ ਨੂੰ ਅਮਰੀਕਾ ਤੋਂ ਲਿਆਂਦਾ ਗਿਆ ਸੀ ਭਾਰਤ ਨਵੀਂ ਦਿੱਲੀ/ਬਿਊਰੋ ਨਿਊਜ਼ …