ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਕਾਂਗਰਸ ਪਾਰਟੀ ‘ਤੇ ਦੋਸ਼ ਲਗਾਇਆ ਹੈ ਕਿ ਭਗੌੜੇ ਨੀਰਵ ਮੋਦੀ ਨੂੰ ਦੇਸ਼ ਲਿਆਉਣ ਦੀ ਕਾਰਵਾਈ ਵਿੱਚ ਹਾਈ ਕੋਰਟ ਦਾ ਸਾਬਕਾ ਜੱਜ, ਜੋ ਕਾਂਗਰਸ ਦਾ ਮੈਂਬਰ ਹੈ, ਬਚਾਅ ਧਿਰ ਦੇ ਗਵਾਹ ਵਜੋਂ ਪੇਸ਼ ਹੋਇਆ। ਇਸ ਤੋਂ ਕਾਂਗਰਸ ਦਾ ਅਸਲੀ ਚਿਹਰਾ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰਾ ਹਾਲਾਤ ‘ਤੇ ਨਜ਼ਰ ਮਾਰੀਏ ਤਾਂ ਸਾਫ ਪਤਾ ਲੱਗਦਾ ਹੈ ਕਿ ਕਾਂਗਰਸ ਨੀਰਵ ਮੋਦੀ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ। ਮੰਤਰੀ ਨੇ ਕਿਹਾ ਕਿ ਕਾਂਗਰਸ ਵੱਲੋਂ ਸਾਬਕਾ ਜੱਜ ਬਰਤਾਨੀਆ ਵਿੱਚ ਨਿਆ ਪ੍ਰਕਿਰਿਆ ਨੂੰ ਪ੍ਰਭਾਵਿਤ ਕਰ ਰਹੇ ਹਨ ਪਰ ਭਾਰਤੀ ਜਾਂਚ ਏਜੰਸੀਆਂ ਇਸ ਦਾ ਠੋਕਵਾਂ ਜਵਾਬ ਦੇਣਗੀਆਂ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …