Breaking News
Home / ਦੁਨੀਆ / ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਨੇ ਕਿਹਾ ਕਿ ਸ਼ਾਇਦ ਕੋਵਿਡ-19 ਦਾ ਵੈਕਸੀਨ ਕਦੇ ਨਾ ਬਣੇ

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਨੇ ਕਿਹਾ ਕਿ ਸ਼ਾਇਦ ਕੋਵਿਡ-19 ਦਾ ਵੈਕਸੀਨ ਕਦੇ ਨਾ ਬਣੇ

ਬ੍ਰਿਟੇਨ : ਕੋਰੋਨਾ ਮਹਾਮਾਰੀ ਤੋਂ ਨਿਜ਼ਾਤ ਪਾਉਣ ਲਈ ਦੁਨੀਆ ਦੇ ਬਹੁਤ ਸਾਰੇ ਦੇਸ਼ ਕੋਰੋਨਾ ਦੀ ਵੈਕਸੀਨ ਬਣਾਉਣ ‘ਚ ਜੁਟੇ ਹੋਏ ਹਨ। ਅਜਿਹੇ ‘ਚ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਨੇ ਆਪਣੇ ਨਵੇਂ ਦਿੱਤੇ ਬਿਆਨ ਨਾਲ ਸਭ ਨੂੰ ਹੈਰਾਨ ਕਰ ਕੇ ਰੱਖ ਦਿੱਤਾ ਹੈ। ਪ੍ਰਧਾਨ ਮੰਤਰੀ ਜਾਨਸਨ ਨੇ ਚੇਤਾਵਨੀ ਦਿੱਤੀ ਹੈ ਕਿ ਕੋਰੋਨਾ ਵਾਇਰਸ ਦੀ ਵੈਕਸੀਨ ਤਿਆਰ ਕਰਨ ਵਿੱਚ ਇੱਕ ਸਾਲ ਤੋਂ ਵੱਧ ਦਾ ਸਮਾਂ ਲੱਗ ਸਕਦਾ ਹੈ ਅਤੇ ਅਜਿਹਾ ਵੀ ਹੋ ਸਕਦਾ ਹੈ ਕਿ ਸ਼ਾਇਦ ਕੋਰੋਨਾ ਵਾਇਰਸ ਵੈਕਸੀਨ ਕਦੇ ਬਣ ਹੀ ਨਾ ਪਾਏ। ਪ੍ਰਧਾਨ ਮੰਤਰੀ ਜਾਨਸਨ ਨੇ ਬੀਤੇ ਦਿਨ ਕੋਰੋਨਾ ਵਾਇਰਸ ਦੇ ਫੈਲਣ ਨੂੰ ਨਿਯੰਤਰਿਤ ਕਰਨ ਲਈ ਇਕ 50 ਪੰਨਿਆਂ ਦੀ ਗਾਈਡਲਾਈਨ ਪੇਸ਼ ਕੀਤੀ। ਇਸਦੇ ਤਹਿਤ, ਸਮਾਜਿਕ ਦੂਰੀ ਦੇ ਨਿਯਮ ਨੂੰ ਧਿਆਨ ਵਿੱਚ ਰੱਖਦੇ ਹੋਏ ਹੌਲੀ ਹੌਲੀ ਕਾਰੋਬਾਰ ਸ਼ੁਰੂ ਕਰਨ ਦੀ ਯੋਜਨਾ ਹੈ। ਇਸ ਮਿਸ਼ਨ ਨੂੰ ਲੈ ਕੇ ਆਕਸਫੋਰਡ ਯੂਨੀਵਰਸਿਟੀ ਅਤੇ ਇੰਪੀਰੀਅਲ ਕਾਲਜ ਲੰਡਨ ਦੇ ਵਿਗਿਆਨੀਆਂਂ ਵੱਲੋਂ ਬ੍ਰਿਟੇਨ ਵਿਚ ਕੀਤੇ ਜਾ ਰਹੇ ਕੰਮਾਂ ਬਾਰੇ ਦੱਸਦੇ ਹੋਏ ਜਾਨਸਨ ਨੇ ਕਿਹਾ ਕਿ ਵੈਕਸੀਨ ਜਾਂ ਇਲਾਜ ਵਿਚ ਇਕ ਸਾਲ ਤੋਂ ਵੱਧ ਦਾ ਸਮਾਂ ਲੱਗ ਸਕਦਾ ਹੈ।

Check Also

ਮਾਸਕੋ ’ਚ ਅੱਤਵਾਦੀ ਹਮਲੇ ਦੌਰਾਨ 60 ਵਿਅਕਤੀਆਂ ਦੀ ਹੋਈ ਮੌਤ

ਇਸਲਾਮਿਕ ਸਟੇਟ ਨੇ ਹਮਲੇ ਦੀ ਲਈ ਜ਼ਿੰਮੇਵਾਰੀ ਮਾਸਕੋ/ਬਿਊਰੋ ਨਿਊਜ਼ : ਰੂਸ ਦੀ ਰਾਜਧਾਨੀ ਮਾਸਕੋ ’ਚ …