ਮੈਲਬੌਰਨ : ਆਸਟਰੇਲੀਆ ‘ਚ ਪੰਜਾਬੀ ਟਰੱਕ ਡਰਾਈਵਰ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਰਮਨਦੀਪ ਸਿੰਘ ਜੋ ਕਿ ਅੰਤਰਰਾਸ਼ਟਰੀ ਵਿਦਿਆਰਥੀ ਸੀ ਅਤੇ ਇਥੋਂ 200 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਕੋਬਰਾਨ ਟਾਊਨ ਕੋਲ ਉਸਦਾ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਿਆ, 21 ਸਾਲਾਂ ਦਾ ਇਹ ਨੌਜਵਾਨ ਇੱਥੇ ਨੌਬਰ ਪਾਰਕ ਇਲਾਕੇ ‘ਚ ਰਹਿੰਦਾ ਸੀ ਅਤੇ ਭਾਰਤ ਦੇ ਉੱਤਰਾਖੰਡ ਦਾ ਰਹਿਣ ਵਾਲਾ ਸੀ। ਉਹ ਦੋ ਸਾਲ ਪਹਿਲਾਂ ਇਥੇ ਵਿਦਿਆਰਥੀ ਵੀਜ਼ੇ ‘ਤੇ ਆਇਆ ਸੀ। ਉਸਦੀ ਮ੍ਰਿਤਕ ਦੇਹ ਭਾਰਤ ਭੇਜਣ ਲਈ ਯਤਨ ਜਾਰੀ ਹਨ। ਵਿਕਟੋਰੀਆ ਪੁਲਿਸ ਇਸ ਹਾਦਸੇ ਦੀ ਜਾਂਚ ਕਰ ਰਹੀ ਹੈ, ਤਫ਼ਤੀਸ਼ ਕਰ ਰਹੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੰਗਲਵਾਰ ਸਵੇਰੇ ਚਾਰ ਵਜੇ ਇਕ ਛੋਟਾ ਟਰੱਕ ਗੌਲਬਰਨ ਵੈਲੀ ਦੇ ਨਾਲ-ਨਾਲ ਜਾ ਰਿਹਾ ਸੀ ਕਿ ਅਚਾਨਕ ਉਸਦਾ ਸੰਤੁਲਨ ਵਿਗੜ ਗਿਆ। ਐਮਰਜੈਂਸੀ ਸੇਵਾਵਾਂ ਦੇ ਆਉਣ ਤੋਂ ਪਹਿਲਾਂ ਹੀ ਨੌਜਵਾਨ ਦੀ ਮੌਕੇ ‘ਤੇ ਮੌਤ ਹੋ ਚੁੱਕੀ ਸੀ। ਮ੍ਰਿਤਕ ਦਾ ਭਰਾ ਵੀ ਇਥੇ ਹੀ ਰਹਿੰਦਾ ਹੈ ਅਤੇ ਮੌਤ ਦੀ ਖ਼ਬਰ ਸੁਣਕੇ ਗਹਿਰੇ ਸਦਮੇ ਵਿਚ ਹੈ।
Check Also
ਮਸਕ ਦੀ ਨਵੀਂ ਪਾਰਟੀ ’ਤੇ ਭੜਕੇ ਡੋਨਾਲਡ ਟਰੰਪ – ਟਰੰਪ ਨੇ ਮਸਕ ਦੇ ਕਦਮ ਨੂੰ ਦੱਸਿਆ ਮੂਰਖਤਾ ਪੂਰਨ
ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟੇਸਲਾ ਦੇ ਮਾਲਕ ਐਲੋਨ ਮਸਕ ਵਲੋਂ ‘ਅਮਰੀਕਾ ਪਾਰਟੀ’ …