ਯੁਵਰਾਜ ਹੰਸ ਅਤੇ ਮਾਨਸੀ ਦੇ ਘਰ ਪੁੱਤਰ ਨੇ ਲਿਆ ਜਨਮ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬੀ ਗਾਇਕ ਤੇ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਹੰਸ ਰਾਜ ਹੰਸ ਦਾਦਾ ਬਣ ਗਏ ਹਨ। ਉਨ੍ਹਾਂ ਦੇ ਪੁੱਤਰ ਪੰਜਾਬੀ ਗਾਇਕ ਤੇ ਐਕਟਰ ਯੁਵਰਾਜ ਹੰਸ ਤੇ ਟੀਵੀ ਐਕਟਰਸ ਮਾਨਸੀ ਸ਼ਰਮਾ ਦੇ ਘਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਦੱਸ ਦੇਈਏ ਕਿ ਯੁਵਰਾਜ ਹੰਸ ਨੇ ਸੋਸ਼ਲ ਮੀਡੀਆ ‘ਤੇ ਆਪਣੇ ਫੈਨਸ ਨਾਲ ਆਪਣੀ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਘਰ ਬੇਟੇ ਨੇ ਜਨਮ ਲਿਆ ਹੈ। ਜੀ ਹਾਂ ਮਾਨਸੀ ਤੇ ਯੁਵਰਾਜ ਹੰਸ ਮਾਂ-ਪਿਓ ਬਣ ਗਏ ਹਨ। ਯੁਵਰਾਜ ਤੇ ਮਾਨਸੀ ਦੀ ਮੁਲਾਕਾਤ ‘ਬਾਕਸ ਆਫਿਸ ਕ੍ਰਿਕਟ ਲੀਗ’ ਦੌਰਾਨ ਹੋਈ ਸੀ। ਇਸ ਦੌਰਾਨ ਦੋਵੇਂ ਦੋਸਤ ਬਣ ਗਏ ਤੇ ਕੁਝ ਦਿਨਾਂ ਬਾਅਦ ਉਨ੍ਹਾਂ ਦੀ ਦੋਸਤੀ ਪਿਆਰ ਵਿੱਚ ਬਦਲ ਗਈ। ਇਸ ਤੋਂ ਬਾਅਦ ਦੋਵਾਂ ਨੇ ਫਰਵਰੀ 2017 ‘ਚ ਮੰਗਣੀ ਕਰ ਲਈ। ਮਾਨਸੀ ਸ਼ਰਮਾ ਤੇ ਯੁਵਰਾਜ ਹੰਸ ਨੇ 21 ਫਰਵਰੀ 2019 ਨੂੰ ਵਿਆਹ ਕੀਤਾ ਸੀ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …