ਲੌਂਗੋਵਾਲ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਪਤਨੀ ਬੀਬੀ ਅਮਰਪਾਲ ਕੌਰ ਨਮਿਤ ਰੱਖੇ ਸਹਿਜ ਪਾਠ ਦਾ ਭੋਗ ਗੁਰਦੁਆਰਾ ਕੈਂਬੋਵਾਲ ਸਾਹਿਬ ਲੌਂਗੋਵਾਲ ਵਿਖੇ ਪਾਇਆ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਤੇ ਭਾਈ ਲਖਵਿੰਦਰ ਸਿੰਘ ਨੇ ਵੈਰਾਗਮਈ ਕੀਰਤਨ ਕੀਤਾ। ਗਿਆਨੀ ਸੁਲਤਾਨ ਸਿੰਘ ਨੇ ਅਰਦਾਸ ਕੀਤੀ। ਮਗਰੋਂ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਨੇ ਹੁਕਮਨਾਮਾ ਲਿਆ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬੀਬੀ ਅਮਰਪਾਲ ਕੌਰ ਦੀ ਮੌਤ ਨਾਲ ਪਰਿਵਾਰ ਤੇ ਸਿੱਖ ਜਗਤ ਨੂੰ ਵੱਡਾ ਘਾਟਾ ਪਿਆ ਹੈ। ਪਟਨਾ ਸਾਹਿਬ ਦੇ ਜਥੇਦਾਰ ਭਾਈ ਰਣਜੀਤ ਸਿੰਘ ਨੇ ਸ਼ੋਕ ਸੰਦੇਸ਼ ਪੜ੍ਹੇ। ਇਸ ਮੌਕੇ ਬੀਬੀ ਅਮਰਪਾਲ ਕੌਰ ਦੇ ਵੱਡੇ ਭੈਣ ਬੀਬੀ ਇੰਦਰਜੀਤ ਕੌਰ, ਪਤੀ ਗੋਬਿੰਦ ਸਿੰਘ ਲੌਂਗੋਵਾਲ, ਬੇਟਾ ਕਾਕਾ ਨਵਇੰਦਰਪ੍ਰੀਤ ਸਿੰਘ, ਬੇਟੀ ਗੁਰਨੂਰ ਕੌਰ ਤੇ ਨਜ਼ਦੀਕੀ ਰਿਸ਼ਤੇਦਾਰ ਹਾਜ਼ਰ ਸਨ।
ਸ਼੍ਰੋਮਣੀ ਕਮੇਟੀ ਨੇ ਦਫ਼ਤਰ ‘ਚ ਕਰਵਾਇਆ ਸ਼ਰਧਾਂਜਲੀ ਸਮਾਗਮ
ਅੰਮ੍ਰਿਤਸਰ : ਬੀਬੀ ਅਮਰਪਾਲ ਕੌਰ ਨਮਿਤ ਭੋਗ ਸਮਾਗਮ ਵਿਚ ਸ਼ਾਮਲ ਨਾ ਹੋ ਸਕੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਇੱਥੇ ਸ਼ੋਕ ਇਕੱਤਰਤਾ ਕਰਕੇ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ, ਡਾ. ਰੂਪ ਸਿੰਘ, ਸੁਖਦੇਵ ਸਿੰਘ ਭੂਰਾਕੋਹਨਾ ਆਦਿ ਨੇ ਵਿੱਛੜੀ ਰੂਹ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸੇ ਦੌਰਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਬਾਬਾ ਕੁਲਵੰਤ ਸਿੰਘ ਦੇ ਭਰਾ ਧਨਵੰਤ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
Check Also
ਸੁਖਬੀਰ ਬਾਦਲ ਦੇ ਹੱਕ ’ਚ ਹਰਿਆਣਵੀ ਕਲਾਕਾਰ ਨੇ ਗਾਇਆ ਗੀਤ
ਗੀਤ ਰਾਹੀਂ ਕਲਾਕਾਰ ਨੇ ਵਿਰੋਧੀ ਨੂੰ ਭੰਡਿਆ ਅਤੇ ਸੁਖਬੀਰ ਦੀ ਕੀਤੀ ਪ੍ਰਸ਼ੰਸ਼ਾ ਚੰਡੀਗੜ੍ਹ/ਬਿਊਰੋ ਨਿਊਜ਼ : …