ਚੰਡੀਗੜ੍ਹ/ਬਿਊਰੋ ਨਿਊਜ਼
ਹਾਕੀ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਨੂੰ ਦੋ ਹੋਰ ਅਟੈਕਾਂ ਦਾ ਸਾਹਮਣਾ ਕਰਨਾ ਪਿਆ ਹੈ ਤੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਦੇ ਦੋਹਤੇ ਕਬੀਰ ਨੇ ਅੱਜ ਬਲਬੀਰ ਸਿੰਘ ਸੀਨੀਅਰ ਦੀ ਸਿਹਤ ਦੀ ਸਥਿਤੀ ਬਾਰੇ ਤਾਜ਼ਾ ਅਪਡੇਟ ਦਿੱਤਾ। ਤਿੰਨ ਓਲੰਪਿਕ ਤਮਗਾ ਜੇਤੂ ਖਿਡਾਰੀ ਬਲਬੀਰ ਸਿੰਘ ਨੂੰ ਲੰਘੇ ਮੰਗਲਵਾਰ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਤੇ ਉਦੋਂ ਤੋਂ ਉਹ ਵੈਂਟੀਲੇਟਰ ਸਪੋਰਟ ਤੇ ਹਨ। ਬਲਬੀਰ ਸੀਨੀਅਰ ਦੇ ਦੋਹਤੇ ਕਬੀਰ ਨੇ ਦੱਸਿਆ ਕਿ ਲੰਘੇ ਕੱਲ੍ਹ ਉਨ੍ਹਾਂ ਨੂੰ ਦੋ ਵਾਰ ਦਿਲ ਦਾ ਦੌਰਾ ਪਿਆ ਅਤੇ ਉਨ੍ਹਾਂ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ ਤੇ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ। ਚੇਤੇ ਰਹੇ ਕਿ ਪਿਛਲੇ ਸਾਲ ਜਨਵਰੀ ਵਿੱਚ ਵੀ ਬਲਬੀਰ ਸੀਨੀਅਰ 108 ਦਿਨ ਪੀਜੀਆਈ ‘ਚ ਦਾਖਲ ਰਹੇ ਸਨ ਅਤੇ ਤੰਦਰੁਸਤ ਹੋਣ ਤੋਂ ਬਾਅਦ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ ਸੀ।
Check Also
ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ
‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ ਲੁਧਿਆਣਾ/ਬਿਊਰੋ ਨਿਊਜ਼ : …