ਚੰਡੀਗੜ੍ਹ/ਬਿਊਰੂ ਨਿਊਜ : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੰਤਰੀਆਂ ਵਲੋਂ ਲਿਆ ਗਿਆ ਫ਼ੈਸਲਾ ਅਤੇ ਪਾਸ ਕੀਤਾ ਗਿਆ ਮਤਾ ਬਿਲਕੁਲ ਵਾਜਬ ਸੀ ਅਤੇ ਮੁੱਖ ਮੰਤਰੀ ਨੂੰ ਵੀ ਚਾਹੀਦਾ ਹੈ ਕਿ ਉਹ ਇਸ ਸਬੰਧੀ ਬਿਨਾਂ ਕਿਸੇ ਦੇਰੀ ਕਾਰਵਾਈ ਕਰਨ, ਕਿਉਂਕਿ ਸਾਰੇ ਮੰਤਰੀਆਂ ਨੇ ਇਹ ਫ਼ੈਸਲਾ ਉਨ੍ਹਾਂ ‘ਤੇ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਸਮਝਦਾ ਹਾਂ ਕਿ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੂੰ ਵੀ ਚਾਹੀਦਾ ਹੈ ਕਿ ਉਹ ਵੀ ਮੁੱਖ ਮੰਤਰੀ ਨੂੰ ਪ੍ਰੇਸ਼ਾਨ ਕਰਨ ਦੀ ਥਾਂ ਖ਼ੁਦ ਹੀ ਆਪਣਾ ਅਹੁਦਾ ਛੱਡ ਦੇਣ ਜਿਸ ਨੂੰ ਕਿ ਉਹ ਸੁਚੱਜੇ ਢੰਗ ਨਾਲ ਚਲਾਉਣ ‘ਚ ਨਾਕਾਮਯਾਬ ਹੋਏ ਹਨ। ਉਨ੍ਹਾਂ ਕਿਹਾ ਕਿ ਮੁੱਖ ਸਕੱਤਰ ਨੂੰ ਮੁੱਖ ਮੰਤਰੀ ਦਾ ਤਿੰਨ ਸਾਲ ਲਈ ਮੁੱਖ ਮੰਤਰੀ ਦਾ ਪੂਰਾ ਭਰੋਸਾ ਮਿਲਿਆ ਹੈ ਅਤੇ ਉਸ ਭਰੋਸੇ ਦਾ ਮਾਣ ਰੱਖਦਿਆਂ ਮੁੱਖ ਸਕੱਤਰ ਨੂੰ ਮੁੱਖ ਮੰਤਰੀ ਲਈ ਖ਼ੁਦ ਹੀ ਇਸ ਅਹੁਦੇ ‘ਤੇ ਨਵੀਂ ਨਿਯੁਕਤੀ ਲਈ ਰਾਹ ਪੱਧਰਾ ਕਰ ਦੇਣਾ ਚਾਹੀਦਾ ਹੈ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …