13.3 C
Toronto
Monday, June 1, 2026
spot_img
Homeਪੰਜਾਬਠੇਕੇ ਖੁੱਲ੍ਹਵਾਉਣ ਲਈ ਕੈਪਟਨ ਸਰਕਾਰ ਦੀ ਵੱਡੀ ਧਮਕੀ

ਠੇਕੇ ਖੁੱਲ੍ਹਵਾਉਣ ਲਈ ਕੈਪਟਨ ਸਰਕਾਰ ਦੀ ਵੱਡੀ ਧਮਕੀ

ਜੇਕਰ ਹੁਣ ਵੀ ਠੇਕੇ ਨਾ ਖੋਲ੍ਹੇ ਤਾਂ ਲਾਇਸੰਸ ਹੋਣਗੇ ਰੱਦ ਹੋਵੇਗੀ ਪ੍ਰਸ਼ਾਸਨਿਕ ਕਾਰਵਾਈ

ਚੰਡੀਗੜ੍ਹ/ਬਿਊਰੋ ਨਿਊਜ਼
ਨਵੀਂ ਆਬਕਾਰੀ ਨੀਤੀ ਵਿੱਚ ਸੋਧ ਤੋਂ ਨਾਰਾਜ਼ ਸ਼ਰਾਬ ਦੇ ਠੇਕੇਦਾਰਾਂ ਨੇ ਠੇਕੇ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਹੁਣ ਸਰਕਾਰ ਇਸ ‘ਤੇ ਸਖ਼ਤ ਹੋ ਗਈ ਹੈ। ਜਾਣਕਾਰੀ ਮੁਤਾਬਕ ਕਰ ਤੇ ਆਬਕਾਰੀ ਵਿਭਾਗ ਨੇ ਸਮੂਹ ਠੇਕੇਦਾਰਾਂ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਸ਼ਨੀਵਾਰ ਤੋਂ ਸਾਰੇ ਸ਼ਰਾਬ ਦੇ ਠੇਕੇ ਖੋਲ੍ਹਣੇ ਲਾਜ਼ਮੀ ਹਨ। ਜੇ ਠੇਕੇਦਾਰ ਅਜਿਹਾ ਕਰਨ ਵਿੱਚ ਅਸਫਲ ਹੁੰਦੇ ਹਨ ਤਾਂ ਨਤੀਜੇ ਵਜੋਂ ਉਨ੍ਹਾਂ ਤੇ ਪੁਲਿਸ ਤੇ ਪ੍ਰਸ਼ਾਸਨਿਕ ਕਾਰਵਾਈ ਹੋ ਸਕਦੀ ਹੈ। ਸ਼ਰਾਬ ਦੇ ਠੇਕੇਦਾਰਾਂ ਨੂੰ ਰਾਹਤ ਦੇਣ ਲਈ ਰਾਜ ਸਰਕਾਰ ਨੇ ਦੁਕਾਨਾਂ ਦੇ ਖੁੱਲ੍ਹਣ ਦਾ ਸਮਾਂ ਸ਼ਾਮ 3 ਵਜੇ ਤੋਂ ਵਧਾ ਕੇ 6 ਵਜੇ ਕਰ ਦਿੱਤਾ ਹੈ। ਅਹਿਮ ਗੱਲ ਇਹ ਹੈ ਕਿ ਮੁੱਖ ਮੰਤਰੀ ਨੇ ਸ਼ਰਾਬ ਨੀਤੀ ਵਿੱਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਸੀ ਤੇ ਕਾਫ਼ੀ ਹੱਦ ਤੱਕ ਸ਼ਰਾਬ ਠੇਕੇਦਾਰਾਂ ਦੀਆਂ ਮੰਗਾਂ ਨੂੰ ਸਵੀਕਾਰ ਕਰ ਲਿਆ ਗਿਆ ਸੀ। ਇਸ ਦੇ ਬਾਵਜੂਦ ਠੇਕੇਦਾਰ ਠੇਕੇ ਨਾ ਖੋਲ੍ਹਣ ‘ਤੇ ਅੜੇ ਹੋਏ ਹਨ।

RELATED ARTICLES
POPULAR POSTS