ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ‘ਚ ਨਸ਼ਾ ਤਸਕਰੀ ਦੀ ਚੇਨ ਇੰਨੀ ਮਜ਼ਬੂਤ ਹੈ ਕਿ ਅਜੇ ਤਕ ਇਸ ਨੂੰ ਤੋੜਿਆ ਨਹੀਂ ਜਾ ਸਕਿਆ। ਨਤੀਜਾ ਇਹ ਕਿ ਲਗਪਗ ਹਰ ਪਿੰਡ ‘ਚ ਨਸ਼ੇ ਦੇ ਆਦੀ ਨੌਜਵਾਨ ਆਮ ਮਿਲ ਜਾਣਗੇ। ਦਰਅਸਲ ਨਸ਼ਾ ਤਸਕਰੀ ਦਾ ਲੱਕ ਤੋੜਨ ‘ਚ ਵੱਡੀ ਮੁਸ਼ਕਲ ਇਹ ਹੈ ਕਿ ਪੁਲਿਸ ਕਰਮੀ ਖੁਦ ਹੀ ਨਸ਼ਾ ਤਸਕਰਾਂ ਨਾਲ ਮਿਲੇ ਹੋਏ ਹਨ। ਪੰਜਾਬ ‘ਚ ਨਸ਼ੇ ਦੇ ਕਾਰੋਬਾਰ ‘ਚ ਹਿੱਸੇਦਾਰ ਰਹੇ ਪੁਲਿਸ ਕਰਮੀਆਂ ਖਿਲਾਫ ਕਾਰਵਾਈ ਕਰਦਿਆਂ ਪਿਛਲੇ ਤਿੰਨ ਸਾਲਾਂ ‘ਚ 47 ਜਣਿਆਂ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਜਾ ਚੁੱਕਾ ਹੈ। ਪੰਜਾਬ ‘ਚ ਨਸ਼ਾ ਤਸਕਰੀ ਨੂੰ ਲਗਾਮ ਨਾ ਲੱਗਣ ਲਈ ਕਾਫੀ ਹੱਦ ਤਕ ਪੁਲਿਸ ਵਿਭਾਗ ਦੇ ਅੰਦਰ ਹੀ ਲੁਕੇ ਕੁਝ ਅਜਿਹੇ ਕਰਮਚਾਰੀਆਂ ਨੂੰ ਜ਼ਿੰਮੇਵਾਰ ਮੰਨਿਆ ਜਾਂਦਾ ਹੈ ਜੋ ਨਸ਼ਾ ਤਸਕਰਾਂ ਨਾਲ ਮਿਲ ਕੇ ਇਸ ਗੋਰਖਧੰਦੇ ਨੂੰ ਬੜਾਵਾ ਦਿੰਦੇ ਹਨ। ਇਸ ਕਾਰਨ ਪੂਰਾ ਪੁਲਿਸ ਵਿਭਾਗ ਬਦਨਾਮ ਹੁੰਦਾ ਹੈ। ਪੰਜਾਬ ਦੇ ਸਭ ਤੋਂ ਵੱਡੇ ਭੋਲਾ ਡਰੱਗ ਰੈਕੇਟ ‘ਚ ਵੀ ਪੰਜਾਬ ਪੁਲਿਸ ਦੇ ਕਰਮਚਾਰੀ ਦੀ ਵੱਡੀ ਭੂਮਿਕਾ ਸਾਹਮਣੇ ਆਈ ਸੀ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …