Breaking News
Home / ਪੰਜਾਬ / ਹਰਿਆਣਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਮਿਲਣ ਸਖਤ ਸਜ਼ਾਵਾਂ

ਹਰਿਆਣਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਮਿਲਣ ਸਖਤ ਸਜ਼ਾਵਾਂ

ਭਾਈ ਲੌਂਗੋਵਾਲ ਨੇ ਕਿਹਾ ਸ੍ਰੀ ਗੁਰ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਦੇ ਗੁਰੂ

ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਅੰਦਰ ਲੰਘੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਲੋਕਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹਰਿਆਣਾ ‘ਚ ਪਹੇਵਾ ਨਜ਼ਦੀਕ ਮਿਸਤਰੀ ਵਾਲਾ ਡੇਰਾ ਪਿੰਡ ਗੁੰਮਥਲਾ ਗੜ੍ਹੀ ਕੋਲ ਅਣਪਛਾਤੇ ਵਿਅਕਤੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਬੇਅਦਬੀ ਕੀਤੀ ਗਈ। ਪ੍ਰੰਤੂ ਇਸ ਦੇ ਦੋਸ਼ੀਆਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ। ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਵਿਖੇ ਵਾਪਰੀ ਇਸ ਮੰਦਭਾਗੀ ਘਟਨਾ ਦੀ ਨਿੰਦਾ ਕਰਦਿਆਂ ਦੋਸ਼ੀਆਂ ਨੂੰ ਜਲਦ ਸਾਹਮਣੇ ਲਿਆ ਕੇ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ ਹੈ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਦੇ ਸਰਬਸਾਂਝੇ ਗੁਰੂ ਹਨ ਅਤੇ ਇਸ ਪਾਵਨ ਗ੍ਰੰਥ ਦੀ ਬੇਅਦਬੀ ਕਰਨ ਵਾਲੇ ਬਖ਼ਸ਼ੇ ਨਹੀਂ ਜਾਣੇ ਚਾਹੀਦੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਹਰਿਆਣਾ ਸਰਕਾਰ ਨੂੰ ਪੱਤਰ ਵੀ ਲਿਖੇਗੀ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ

ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …