Breaking News
Home / ਪੰਜਾਬ / ਕੈਪਟਨ ਅਮਰਿੰਦਰ ਸਿੰਘ ਸਮੇਤ ਦੇਸ਼ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨੇ ਗੁਰਦਾਸ ਬਾਦਲ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ

ਕੈਪਟਨ ਅਮਰਿੰਦਰ ਸਿੰਘ ਸਮੇਤ ਦੇਸ਼ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨੇ ਗੁਰਦਾਸ ਬਾਦਲ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦੇ ਦੇਹਾਂਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ । ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਰਦਾਸ ਬਾਦਲ ਦੇ ਚਲੇ ਜਾਣ ਨਾਲ ਪੰਜਾਬ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਗੁਰਦਾਸ ਬਾਦਲ ਇਕ ਬਹੁਤ ਹੀ ਸੁਲਝੇ ਹੋਏ ਇਨਸਾਨ ਸਨ। ਗੁਰਦਾਸ ਬਾਦਲ ਦੇ ਦੇਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਨਿਤਿਸ਼ ਕੁਮਾਰ, ਓਮ ਪ੍ਰਕਾਸ਼ ਚੌਟਾਲਾ, ਰਾਸ਼ਟਰਪਤੀ ਰਾਮਨਾਥ ਕੋਵਿੰਦ, ਉਪ ਰਾਸ਼ਟਰਪਤੀ ਵੈਂਕਈਆ ਨਾਇਡੂ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਸਮੇਤ ਪੰਜਾਬ ਦੀਆਂ ਸਮੁੱਚੀਆਂ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਗੁਰਦਾਸ ਬਾਦਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …