Breaking News
Home / ਪੰਜਾਬ / ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦਾ ਦੇਹਾਂਤ

ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦਾ ਦੇਹਾਂਤ

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿਖੇ ਗੁਰਦਾਸ ਸਿੰਘ ਬਾਦਲ ਦਾ ਹੋਇਆ ਅੰਤਿਮ ਸਸਕਾਰ

ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਸਾਬਕਾ ਲੋਕ ਸਭਾ ਮੈਂਬਰ ਜੋ ਲੰਘੀ ਰਾਤ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਦਾ ਅੱਜ ਪਿੰਡ ਬਾਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਦੀ ਟੁਕੜੀ ਨੇ ਉਨ੍ਹਾਂ ਨੂੰ ਸਲਾਮੀ ਦਿੱਤੀ। ਮ੍ਰਿਤਕ ਦੇਹ ਨੂੰ ਅਗਨੀ ਸਪੁੱਤਰ ਮਨਪ੍ਰੀਤ ਸਿੰਘ ਬਾਦਲ ਅਤੇ ਭਤੀਜੇ ਸੁਖਬੀਰ ਸਿੰਘ ਬਾਦਲ ਨੇ ਦਿੱਤੀ। ਇਸ ਮੌਕੇ ਡੇਰਾ ਰਾਧਾ ਸੁਆਮੀ ਮੁਖੀ ਗੁਰਿੰਦਰ ਸਿੰਘ ਢਿੱਲੋਂ, ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ, ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ, ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ, ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਇਕ ਕੁਲਬੀਰ ਸਿੰਘ ਜੀਰਾ ਸਮੇਤ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀ ਅਤੇ ਆਗੂ ਮੌਜੂਦ ਸਨ।ਜਦੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੇ ਛੋਟੇ ਭਰਾ ਗੁਰਦਾਸ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਤਾਂ ਉਹ ਭਾਵੁਕ ਹੋ ਗਏ ਅਤੇ ਰੋਣ ਲੱਗੇ ਅਤੇ ਕਹਿਣ ਲੱਗੇ ਕਿ ਉਹ ਜ਼ਿੰਦਗੀ ‘ਚ ਕਦੇ ਨਹੀਂ ਰੋਏ ਪ੍ਰੰਤੂ ਅੱਜ ਭਰਾ ਦੀ ਮੌਤ ਨੇ ਉਨ੍ਹਾਂ ਨੂੰ ਰੁਆ ਦਿੱਤਾ।

Check Also

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਵੋਟਿੰਗ ਦੇ ਸਮੁੱਚੇ ਤਜ਼ਰਬੇ ਨੂੰ ਅਨੰਦਮਈ ਬਣਾਉਣ ਵਾਸਤੇ ਚੁੱਕੇ ਗਏ ਕਦਮਾਂ ਦੀ ਦਿੱਤੀ ਜਾਣਕਾਰੀ

  ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਸ਼ੁਰੂ ਕੀਤੇ ਗਏ ਪੋਡਕਾਸਟ ਦਾ …