ਬੇਗੂਸਰਾਏ- ਬਿਹਾਰ ‘ਚ ਬੇਗੂਸਰਾਏ ਜ਼ਿਲੇ ਦੇ ਮੁਫਸਿਲ ਥਾਣਾ ਖੇਤਰ ਦੇ ਕੈਥਮਾ ਪਿੰਡ ‘ਚ ਹਥਿਆਰਬੰਦ ਅਪਰਾਧੀਆਂ ਨੇ ਅੱਜ ਯਾਨੀ ਐਤਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਯੂਥ ਮੋਰਚਾ (ਭਾਜਯੁਮੋ) ਦੇ ਸਾਬਕਾ ਮਹਾਮੰਤਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਅਤੇ 2 ਹੋਰ ਨੂੰ ਜ਼ਖਮੀ ਕਰ ਦਿੱਤਾ। ਪੁਲਸ ਸੂਤਰਾਂ ਨੇ ਦੱਸਿਆ ਕਿ ਭਾਜਯੁਮੋ ਦੇ ਸਾਬਕਾ ਮਹਾਮੰਤਰੀ ਧੀਰਜ ਭਾਰਦਵਾਜ ਕੁਝ ਲੋਕਾਂ ਨਾਲ ਗੱਲ ਕਰ ਰਹੇ ਸਨ, ਉਦੋਂ ਮੋਟਰਸਾਈਕਲ ਸਵਾਰ ਅਪਰਾਧੀਆਂ ਨੇ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਅਪਰਾਧੀਆਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਇਸ ਘਟਨਾ ‘ਚ ਧੀਰਜ ਦੀ ਮੌਤ ਹੋ ਗਈ, ਜਦੋਂ ਕਿ ਬਿੱਟੂ ਅਤੇ ਅਨਿਲ ਕੁਮਾਰ ਜ਼ਖਮੀ ਹੋ ਗਏ। ਸੂਤਰਾਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਸਥਾਨਕ ਨਿੱਜੀ ਨਰਸਿੰਗ ਹੋਮ ‘ਚ ਭਰਤੀ ਕਰਵਾਇਆ ਗਿਆ ਹੈ। ਕਤਲ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ।
Check Also
ਟਰੇਡ ਯੂਨੀਅਨਾਂ ਦਾ ਦਾਅਵਾ-25 ਕਰੋੜ ਕਰਮਚਾਰੀ ਰਹੇ ਹੜਤਾਲ ’ਤੇ
ਬੈਂਕਾਂ ਅਤੇ ਡਾਕਘਰਾਂ ਦੇ ਕੰਮਕਾਜ ’ਤੇ ਵੀ ਪਿਆ ਅਸਰ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਂਕ, ਬੀਮਾ, ਡਾਕ …