5.8 C
Toronto
Tuesday, November 25, 2025
spot_img
Homeਭਾਰਤਦੁਨੀਆ ਭਰ 'ਚ 48 ਲੱਖ ਤੋਂ ਵੱਧ ਵਿਅਕਤੀ ਕਰੋਨਾ ਤੋਂ ਪੀੜਤ

ਦੁਨੀਆ ਭਰ ‘ਚ 48 ਲੱਖ ਤੋਂ ਵੱਧ ਵਿਅਕਤੀ ਕਰੋਨਾ ਤੋਂ ਪੀੜਤ

ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ 1 ਲੱਖ ਵੱਲ ਨੂੰ ਵਧਿਆ, 96 ਹਜ਼ਾਰ ਤੋਂ ਹੋ ਗਿਆ ਪਾਰ

ਨਵੀਂ ਦਿੱਲੀ/ਬਿਊਰੋ ਨਿਊਜ਼
ਦੁਨੀਆ ਭਰ ਵਿਚ ਫੈਲੀ ਕਰੋਨਾ ਨਾਮੀ ਮਹਾਂਮਾਰੀ ਨੇ 48 ਲੱਖ ਤੋਂ ਵੱਧ ਵਿਅਕਤੀਆਂ ਨੂੰ ਆਪਣੀ ਜਕੜ ਵਿਚ ਜਕੜਿਆ ਹੋਇਆ ਹੈ। ਜਦਕਿ ਵਿਸ਼ਵ ਭਰ ਵਿਚ ਕਰੋਨਾ ਕਾਰਨ ਮਰਨ ਵਾਲਿਆਂ ਦਾ ਅੰਕੜਾ ਵੀ 3 ਲੱਖ ਨੂੰ ਪਾਰ ਕਰ ਚੁੱਕਿਆ ਹੈ।
ਪੂਰੇ ਸੰਸਾਰ ਅੰਦਰ ਲੰਘੇ 24 ਘੰਟਿਆਂ ਦੌਰਾਨ 82 ਹਜ਼ਾਰ ਤੋਂ ਵੱਧ ਨਵੇਂ ਕਰੋਨਾ ਪੀੜਤ ਵਿਅਕਤੀ ਸਾਹਮਣੇ ਆਏ ਹਨ। ਜਦਕਿ 18 ਲੱਖ 56 ਹਜ਼ਾਰ ਤੋਂ ਵੱਧ ਵਿਅਕਤੀ ਕਰੋਨਾ ਨਾਮੀ ਮਹਾਮਾਰੀ ਤੋਂ ਨਿਜਾਤ ਪਾ ਕੇ ਤੰਦਰੁਸਤ ਹੋ ਕੇ ਆਪਣੇ ਘਰਾਂ ਨੂੰ ਪਰਤ ਆਏ ਹਨ। ਵਿਸ਼ਵ ਭਰ ਦੇ ਕੁੱਲ ਕੇਸਾਂ ‘ਚੋਂ ਇਕ ਤਿਹਾਈ ਕੇਸ ਅਮਰੀਕਾ ‘ਚ ਸਾਹਮਣੇ ਆਏ ਹਨ ਅਤੇ ਮੌਤਾਂ ਦਾ ਇਕ ਤਿਹਾਈ ਹਿੱਸਾ ਵੀ ਅਮਰੀਕਾ ‘ਚ ਹੈ। ਅਮਰੀਕਾ ਤੋਂ ਬਾਅਦ, ਕਰੋਨਾ ਨੇ ਯੂਕੇ ਵਿੱਚ ਸਭ ਤੋਂ ਵੱਧ ਤਬਾਹੀ ਮਚਾਈ ਹੈ। ਜਿੱਥੇ 2 ਲੱਖ 43 ਹਜ਼ਾਰ ਤੋਂ ਵੱਧ ਵਿਅਕਤੀ ਕਰੋਨਾ ਵਾਇਰਸ ਤੋਂ ਪੀੜਤ ਹਨ। ਇਸ ਤੋਂ ਬਾਅਦ ਬ੍ਰਾਜ਼ੀਲ, ਇਟਲੀ, ਫਰਾਂਸ, ਜਰਮਨੀ, ਤੁਰਕੀ, ਈਰਾਨ, ਭਾਰਤ ਵਰਗੇ ਦੇਸ਼ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਏ ਹਨ। ਭਾਰਤ ਵਿਚ ਵੀ ਕਰੋਨਾ ਖਤਰਨਾਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਭਾਰਤ ਵਿਚ ਵਾਇਰਸ ਤੋਂ ਪੀੜਤ ਵਿਅਕਤੀਆਂ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ ਜੋ ਕਿ 96 ਹਜ਼ਾਰ ਤੋਂ ਪਾਰ ਚਲਾ ਗਿਆ ਹੈ ਜਦਕਿ ਕਰੋਨਾ ਕਾਰਨ ਮਰਨ ਵਾਲਿਆਂ ਦਾ ਅੰਕੜਾ ਵੀ 3 ਹਜ਼ਾਰ ਨੂੰ ਪਾਰ ਕਰ ਗਿਆ ਹੈ।

RELATED ARTICLES
POPULAR POSTS