ਫਿਰੋਜ਼ਪੁਰ/ਬਿਊਰੋ ਨਿਊਜ਼
ਵਾਲੀਬਾਲ ਦੇ ਅੰਤਰਰਾਸ਼ਟਰੀ ਖਿਡਾਰੀ ਅਤੇ ਡੀਐਸਪੀ ਨਿਰਲੇਪ ਸਿੰਘ ਦਾ ਅੱਜ ਅੰਮ੍ਰਿਤਸਰ ਵਿੱਚ ਦੇਹਾਂਤ ਹੋ ਗਿਆ। ਉਹ ਫਿਰੋਜ਼ਪੁਰ ਵਿੱਚ ਡੀਐਸਪੀ ਡੀਟੈਕਟਿਵ ਵਜੋਂ ਤਾਇਨਾਤ ਸਨ। ਪਰਿਵਾਰਕ ਸੂਤਰਾਂ ਅਨੁਸਾਰ ਉਹ ਲੰਬੇ ਸਮੇਂ ਤੋਂ ਬਿਮਾਰ ਸੀ ਅਤੇ ਛੁੱਟੀ ‘ਤੇ ਚੱਲ ਰਹੇ ਸਨ। ਨਿਰਲੇਪ ਸਿੰਘ ਮੂਲ ਰੂਪ ਵਿੱਚ ਗੁਰਦਾਸਪੁਰ ਦਾ ਰਹਿਣ ਵਾਲਾ ਸੀ, ਜਦੋਂਕਿ ਉਸ ਦਾ ਪਰਿਵਾਰ ਅੰਮ੍ਰਿਤਸਰ ਵਿੱਚ ਵਸਿਆ ਹੋਇਆ ਹੈ ਅਤੇ ਡੀਐਸਪੀ ਦਾ ਅੰਮ੍ਰਿਤਸਰ ਵਿੱਚ ਇਲਾਜ ਚੱਲ ਰਿਹਾ ਸੀ। ਉਨ੍ਹਾਂ ਨੇ ਲੰਘੀ 29 ਅਪ੍ਰੈਲ ਨੂੰ ਹੀ ਫਿਰੋਜ਼ਪੁਰ ਵਿੱਚ ਆਪਣੀ ਡਿਊਟੀ ਜੁਆਇੰਨ ਕੀਤੀ ਸੀ ਜਿਸ ਦੇ ਚਲਦਿਆਂ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਉਹ ਛੁੱਟੀ ‘ਤੇ ਚਲਾ ਗਿਆ। ਜਦੋਂ ਸਿਹਤ ਵਿਗੜ ਗਈ ਤਾਂ ਉਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿਥੇ ਲੰਘ ਰਾਤ ਉਨ੍ਹਾਂ ਦੀ ਮੌਤ ਹੋ ਗਈ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …