ਸੰਗਰੂਰ/ਬਿਊਰੋ ਨਿਊਜ਼
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਤੇ ਮੁਅੱਤਲ ਕੀਤੇ ਗਏ ਪੁਲਿਸ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ। ਸੰਗਰੂਰ ਤੇ ਬਰਨਾਲਾ ਪੁਲਿਸ ਨੇ ਸਿੱਧੂ ਮੂਸੇਵਾਲਾ ਤੇ ਪੰਜ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਦਰਜ ਦੋਵਾਂ ਐਫਆਈਆਰਜ਼ ਵਿੱਚ ਆਰਮਜ਼ ਐਕਟ ਦੀ ਧਾਰਾ 25 ਤੇ 30 ਸ਼ਾਮਲ ਕਰ ਦਿੱਤੀ ਹੈ। ਇੱਕ ਸਬ-ਇੰਸਪੈਕਟਰ, ਦੋ ਹੈੱਡ ਕਾਂਸਟੇਬਲ, ਦੋ ਕਾਂਸਟੇਬਲ ਤੇ ਤਿੰਨ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ। ਇਨ੍ਹਾਂ ਸਭਨਾਂ ਦੇ ਖਿਲਾਫ ਐਕਸ਼ਨ ਉਦੋਂ ਲਿਆ ਗਿਆ ਜਦੋਂ ਬਰਨਾਲਾ ਪੁਲਿਸ ਵੱਲੋਂ ਵਿਵਾਦਗ੍ਰਸਤ ਪੰਜਾਬੀ ਗਾਇਕੀ ਉੱਤੇ ਇੱਕ ਅਪਰਾਧਿਕ ਕੇਸ ਦਰਜ ਕੀਤਾ ਗਿਆ। ਚੇਤੇ ਰਹੇ ਕਿ ਲੰਘੀ 4 ਮਈ ਨੂੰ ਸਿੱਧੂ ਮੂਸੇਵਾਲਾ ਵੱਲੋਂ ਪਿੰਡ ਬਡਬਰ ‘ਚ ਆਪਣੇ ਸਾਥੀਆਂ ਸਮੇਤ ਏ.ਕੇ-47 ਰਾਈਫ਼ਲ ਵਿਚੋਂ ਅੰਨ੍ਹੇਵਾਹ ਫਾਇਰ ਕਰਨ ਦੀ ਇਕ ਵੀਡੀਓ ਸ਼ੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ।