14 C
Toronto
Monday, September 21, 2026
spot_img
Homeਪੰਜਾਬਅਗਵਾ ਮਾਮਲੇ 'ਚ ਸੁਮੇਧ ਸੈਣੀ ਤੋਂ ਬਾਅਦ ਬਾਕੀ ਪੁਲਿਸ ਮੁਲਾਜ਼ਮਾਂ ਵੱਲੋਂ ਅਦਾਲਤ...

ਅਗਵਾ ਮਾਮਲੇ ‘ਚ ਸੁਮੇਧ ਸੈਣੀ ਤੋਂ ਬਾਅਦ ਬਾਕੀ ਪੁਲਿਸ ਮੁਲਾਜ਼ਮਾਂ ਵੱਲੋਂ ਅਦਾਲਤ ‘ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ

ਅਗਵਾ ਮਾਮਲੇ ‘ਚ ਸੁਮੇਧ ਸੈਣੀ ਤੋਂ ਬਾਅਦ ਬਾਕੀ ਪੁਲਿਸ ਮੁਲਾਜ਼ਮਾਂ ਵੱਲੋਂ ਅਦਾਲਤ ‘ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰਮੋਹਾਲੀ/ਬਿਊਰੋ ਨਿਊਜ਼
1991 ‘ਚ ਆਈ.ਏ.ਐੱਸ ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ ‘ਚ ਨਾਮਜ਼ਦ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਤੋਂ ਬਾਅਦ ਚੰਡੀਗੜ੍ਹ ਪੁਲਿਸ ਦੇ ਨਾਮਜ਼ਦ ਅਫ਼ਸਰ ਕੁਲਦੀਪ ਸਿੰਘ, ਅਨੂਪ ਸਿੰਘ, ਜਗੀਰ ਸਿੰਘ ਅਤੇ ਹਰ ਸਹਾਏ ਸ਼ਰਮਾ ਵੱਲੋਂ ਆਪਣੇ ਵਕੀਲ ਰਾਹੀਂ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ‘ਚ ਅਗਾਂਊ ਜ਼ਮਾਨਤ ਦੀ ਦਾਇਰ ਅਰਜ਼ੀ ਦਾਇਰ ਕੀਤੀ ਹੈ, ਜਿਸ ‘ਤੇ ਅਦਾਲਤ ਨੇ 19 ਮਈ ਲਈ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਚੇਤੇ ਰਹੇ ਕਿ ਪੰਜਾਬ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਇਸ ਮਾਮਲੇ ਵਿਚ ਅਦਾਲਤ ਵੱਲੋਂ ਅਗਾਊਂ ਮਿਲ ਗਈ ਸੀ।

RELATED ARTICLES
POPULAR POSTS