Breaking News
Home / ਪੰਜਾਬ / ਭਾਈ ਲੌਂਗੋਵਾਲ ਦੀ ਅਗਵਾਈ ‘ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਨੇ ਲਏ ਕਈ ਅਹਿਮ ਫ਼ੈਸਲੇ

ਭਾਈ ਲੌਂਗੋਵਾਲ ਦੀ ਅਗਵਾਈ ‘ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਨੇ ਲਏ ਕਈ ਅਹਿਮ ਫ਼ੈਸਲੇ

ਦਿੱਲੀ-ਅੰਮੱਿਤਸਰ-ਕੱਟੜਾ ਐਕਸਪ੍ਰੈੱਸ ਵੇਅ ਮਾਮਲੇ ‘ਚ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦਾ ਕੀਤਾ ਫੈਸਲਾ
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਤ੍ਰਿਗ ਕਮੇਟੀ ਦੀ ਇਕੱਤਰਤਾ ਦੌਰਾਨ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸ ਵੇਅ ਦੇ ਮਾਮਲੇ ‘ਚ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਕੋਰੋਨਾ ਕਾਰਨ ਪੈਦਾ ਹੋਏ ਹਾਲਤਾਂ ਦੇ ਚੱਲਦਿਆਂ ਵਿੱਤੀ ਸਮੀਖਿਆ ਕਰਨ ਲਈ ਇਕ ਉੱਚ-ਪੱਧਰੀ ਕਮੇਟੀ ਬਣਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਵਿਖੇ ਹੋਈ ਅੰਤ੍ਰਿਗ ਕਮੇਟੀ ਦੀ ਇਕੱਤਰਤਾ ਵਿਚ ਕਈ ਹੋਰ ਅਹਿਮ ਫ਼ੈਸਲਿਆਂ ‘ਤੇ ਵੀ ਮੋਹਰ ਲਗਾਈ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਦੱਸਿਆ ਕਿ ਇਕੱਤਰਤਾ ਦੌਰਾਨ ਭਾਰਤ ਸਰਕਾਰ ਪਾਸੋਂ ਮੰਗ ਕੀਤੀ ਗਈ ਹੈ ਕਿ ਦਿੱਲੀ-ਅੰਮੱਿਤਸਰ-ਕੱਟੜਾ ਐਕਸਪ੍ਰੈੱਸ ਵੇਅ ਨੂੰ ਪਹਿਲਾਂ ਵਾਲੀ ਬਣਾਈ ਗਈ ਯੋਜਨਾ ਅਨੁਸਾਰ ਹੀ ਬਣਾਇਆ ਜਾਵੇ। ਇਸ ਵਿਚੋਂ ਅੰਮੱਿਤਸਰ ਨੂੰ ਕਿਸੇ ਵੀ ਕੀਮਤ ‘ਤੇ ਬਾਹਰ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਟਰਾਂਸਪੋਰਟ ਤੇ ਹਾਈਵੇਅ ਮੰਤਰੀ ਨਿਤਿਨ ਗਡਕਰੀ ਤੱਕ ਵੀ ਪਹੁੰਚ ਕੀਤੀ ਜਾਵੇਗੀ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …