ਬਠਿੰਡਾ/ਬਿਊਰੋ ਨਿਊਜ਼
ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਗੁਰਦਾਸ ਸਿੰਘ ਬਾਦਲ ਨਮਿੱਤ ਪਾਠ ਦੇ ਭੋਗ ਅੱਜ ਪਿੰਡ ਬਾਦਲ ਵਿਖੇ ਪਾਏ ਗਏ। ਅੱਜ ਇਸ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ‘ਚ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਗਿਣੇ ਚੁਣੇ ਵਿਅਕਤੀ ਹੀ ਹਾਜਰ ਸਨ। ਇਸ ਮੌਕੇ ਰਾਗੀ ਸਿੰਘਾਂ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸਮਾਗਮ ‘ਚ ਸ਼ਾਮਲ ਹੋਣ ਵਾਲਿਆਂ ਦਾ ਅਤੇ ਇਸ ਦੁੱਖ ਦੀ ਘੜੀ ‘ਚ ਉਨ੍ਹਾਂ ਦਾ ਦੁੱਖ ਵੰਡਾਉਣ ਵਾਲਿਆਂ ਦਾ ਧੰਨਵਾਦ ਕੀਤਾ। ਅੱਜ ਦੇ ਸਮਾਗਮਾਂ ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ઠਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ , ਡੀਜੀਪੀ ਦਿਨਕਰ ਗੁਪਤਾ, ਗੁਰਕੀਰਤ ਸਿੰਘ ਕੋਟਲੀ, ਰਣਦੀਪ ਸਿੰਘ ਨਾਭਾ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਮੇਜਰ ਅਮਰਦੀਪ ਸਿੰਘ ਅਤੇ ਪਰਿਵਾਰਕ ਮੈਂਬਰ ਹਾਜਰ ਸਨ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …