-14.7 C
Toronto
Monday, January 26, 2026
spot_img
Homeਪੰਜਾਬਗੁਰਦਾਸਪੁਰ 'ਚ ਨੌਜਵਾਨ ਨੂੰ ਨੰਗਾ ਕਰਕੇ ਬੁਰੀ ਤਰ੍ਹਾਂ ਕੁੱਟਿਆ

ਗੁਰਦਾਸਪੁਰ ‘ਚ ਨੌਜਵਾਨ ਨੂੰ ਨੰਗਾ ਕਰਕੇ ਬੁਰੀ ਤਰ੍ਹਾਂ ਕੁੱਟਿਆ

ਵੀਡੀਓ ਬਣਾ ਕੇ ਸ਼ੋਸ਼ਲ ਮੀਡੀਆ ‘ਤੇ ਕੀਤੀ ਵਾਇਰਲ

ਗੁਰਦਾਸਪੁਰ/ਬਿਊਰੋ ਨਿਊਜ਼
ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਘੁੰਮਣ ਅਧੀਨ ਪੈਂਦੇ ਪਿੰਡ ਭਗਤੂਪੁਰ ਦੇ ਰਹਿਣ ਵਾਲੇ ਨੌਜਵਾਨ ਨੂੰ 10 ਵਿਅਕਤੀਆਂ ਨੇ ਨੰਗਾ ਕਰਕੇ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਕੁੱਟਮਾਰ ਦੌਰਾਨ ਹਮਲਾਵਰਾਂ ਨੇ ਪੀੜਤ ਦੀ ਵੀਡੀਓ ਬਣਾ ਕੇ ਸ਼ੋਸ਼ਲ ਮੀਡੀਆ ‘ਤੇ ਵਾਇਰਲ ਵੀ ਕਰ ਦਿੱਤੀ। ਪੀੜਤ ਨੌਜਵਾਨ ਦੇ ਬਿਆਨਾਂ ਦੇ ਅਧਾਰ ‘ਤੇ ਪੁਲਿਸ ਨੇ ਤਿੰਨ ਨੌਜਵਾਨਾਂ ਸਣੇ 10 ਵਿਅਕਤੀਆਂ ਖਿਲਾਫ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਬਟਾਲਾ ਪੁਲਿਸ ਦੇ ਐਸਪੀ ਜਸਬੀਰ ਰਾਏ ਨੇ ਦੱਸਿਆ ਕਿ ਵਾਇਰਲ ਹੋਈ ਵੀਡੀਓ ਵਿੱਚ ਕੁੱਟਿਆ ਜਾ ਰਿਹਾ ਨੌਜਵਾਨ ਰਣਜੀਤ ਸਿੰਘ ਕੁਝ ਦਿਨ ਹੀ ਪਹਿਲਾਂ ਜੇਲ੍ਹ ਵਿੱਚੋਂ ਜ਼ਮਾਨਤ ‘ਤੇ ਬਾਹਰ ਆਇਆ ਸੀ। ਐਸਪੀ ਨੇ ਦੱਸਿਆ ਕਿ ਰਣਜੀਤ ਸਿੰਘ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਹ ਪਿੰਡ ਤੇ ਆਸ-ਪਾਸ ਦੇ ਕੁਝ ਨੌਜਵਾਨਾਂ ਨੂੰ ਧਮਕੀਆਂ ਦਿੰਦਾ ਸੀ ਜਿਸ ਕਾਰਨ ਕੁਝ ਨੌਜਵਾਨਾਂ ਨੇ ਰਣਜੀਤ ਸਿੰਘ ਦੀ ਕੁੱਟਮਾਰ ਕੀਤੀ ਅਤੇ ਉਸ ਦੀ ਵੀਡੀਓ ਬਣਾ ਕੇ ਵਾਇਰਲ ਕੀਤੀ।

RELATED ARTICLES
POPULAR POSTS