ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਦੀ ਆਗਿਆ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਗੁਰਦੁਆਰਾ ਸਾਹਿਬਾਨ ਵਿੱਚ ਸੁਰੱਖਿਆ ਤੇ ਸਾਫ ਸਫਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਇਸ ਲਈ ਸ਼ਰਧਾਲੂਆਂ ਨੂੰ ਆਉਣ ਦੀ ਖੁੱਲ੍ਹ ਮਿਲਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਪੰਜਾਬ ਵਿੱਚ ਕਰਫਿਊ ਖ਼ਤਮ ਹੋਣ ਮਗਰੋਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਸ਼ਰਧਾਲੂਆਂ ਦੀ ਆਮਦ ਵਿੱਚ ਕਾਫ਼ੀ ਵਾਧਾ ਹੋਇਆ ਹੈ। ਬੇਸ਼ੱਕ ਸ਼ਰਧਾਲੂਆਂ ਦੀ ਗਿਣਤੀ ਆਮ ਨਾਲੋਂ ਕਾਫੀ ਘੱਟ ਰਹੀ ਪਰ ਕਰੋਨਾ ਸੰਕਟ ਤੋਂ ਬਾਅਦ ਕਾਫੀ ਸੰਗਤਾਂ ਦਰਸ਼ਨ ਕਰਨ ਸ੍ਰੀ ਦਰਬਾਰ ਸਾਹਿਬ ਪਹੁੰਚ ਰਹੀਆਂ ਹਨ ਅਤੇ ਆਉਂਦੇ ਦਿਨਾਂ ਵਿੱਚ ਇਹ ਗਿਣਤੀ ਹੋਰ ਵੀ ਵਧਣ ਦੀ ਆਸ ਹੈ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …