ਕੈਪਟਨ ਨੇ ਕਿਹਾ ਕਿ ਕੇਂਦਰ ਹੋਰ ਰੇਲ ਗੱਡੀਆਂ ਦਾ ਪ੍ਰਬੰਧ ਕਰੇ
ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਹੋਰ ਵੱਧ ਗਿਣਤੀ ‘ਚ ਸਪੈਸ਼ਲ ਰੇਲ-ਗੱਡੀਆਂ ਪੰਜਾਬ ਤੋਂ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਛੱਤੀਸਗੜ੍ਹ ਤੇ ਹੋਰ ਸਬੰਧਤ ਸੂਬਿਆਂ ਲਈ ਚਲਾਈਆਂ ਜਾਣ ਕਿਉਂਕਿ ਹਾਲੇ ਹੋਰ ਬਹੁਤ ਸਾਰੇ ਪਰਵਾਸੀ ਮਜ਼ਦੂਰ ਆਪੋ-ਆਪਣੇ ਜੱਦੀ ਸੂਬਿਆਂ ‘ਚ ਸਥਿਤ ਘਰਾਂ ਨੂੰ ਪਰਤਣਾ ਚਾਹ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲਗਭਗ 20-21 ਵਿਸ਼ੇਸ਼ ਰੇਲ-ਗੱਡੀਆਂ ਪੰਜਾਬ ਤੋਂ ਰੋਜ਼ਾਨਾ ਪਰਵਾਸੀ ਮਜ਼ਦੂਰਾਂ ਨੂੰ ਵਾਪਸ ਉਨ੍ਹਾਂ ਦੇ ਘਰਾਂ ਨੂੰ ਲਿਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ‘ਚੋਂ ਔਸਤਨ 15 ਰੇਲ ਗੱਡੀਆਂ ਉੱਤਰ ਪ੍ਰਦੇਸ਼ ਲਈ ਚੱਲਦੀਆਂ ਹਨ ਤੇ ਛੇ ਬਿਹਾਰ ਲਈ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ 2 ਲੱਖ ਪ੍ਰਵਾਸੀ ਮਜ਼ਦੂਰ ਹੁਣ ਤੱਕ ਪੰਜਾਬ ਤੋਂ ਬਾਹਰ ਜਾ ਚੁੱਕੇ ਹਨ ਤੇ ਹਾਲੇ 9 ਲੱਖ ਹੋਰ ਪਰਤਣ ਲਈ ਤਿਆਰ ਬੈਠੇ ਹਨ।