25.7 C
Toronto
Saturday, June 27, 2026
spot_img
Homeਪੰਜਾਬਨਵਜੋਤ ਸਿੱਧੂ ਤੇ ਪਰਗਟ ਸਿੰਘ ਪਿੱਛੋਂ ਹੁਣ ਫ਼ਤਿਹ ਜੰਗ ਬਾਜਵਾ ਨੇ ਕੈਪਟਨ...

ਨਵਜੋਤ ਸਿੱਧੂ ਤੇ ਪਰਗਟ ਸਿੰਘ ਪਿੱਛੋਂ ਹੁਣ ਫ਼ਤਿਹ ਜੰਗ ਬਾਜਵਾ ਨੇ ਕੈਪਟਨ ਨੂੰ ਲਿਆ ਨਿਸ਼ਾਨੇ ‘ਤੇ

ਫਤਿਹ ਜੰਗ ਨੇ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਕੁੱਝ ਅਫ਼ਸਰਾਂ ਨੇ ਬਣਾਇਆ ਬੰਧਕ
ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਕਾਂਗਰਸ ਵਿੱਚ ਅੰਦਰੂਨੀ ਬਗ਼ਾਵਤ ਦੀ ਅੱਗ ਸੁਲਘਦੀ ਹੋਈ ਭਾਂਬੜ ਬਣ ਕੇ ਮੱਚਣ ਲਈ ਤਿਆਰ ਹੋ ਗਈ ਹੈ। ਦਰਅਸਲ, ਨਵਜੋਤ ਸਿੰਘ ਸਿੱਧੂ ਤੋਂ ਬਾਅਦ ਵਿਧਾਇਕ ਪਰਗਟ ਸਿੰਘ ਅਤੇ ਹੁਣ ਕਾਦੀਆਂ ਤੋਂ ਵਿਧਾਇਕ ਫ਼ਤਿਹ ਜੰਗ ਸਿੰਘ ਬਾਜਵਾ ਨੇ ਆਪਣੀ ਹੀ ਕਾਂਗਰਸ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ ਤੇ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕੈਪਟਨ ਨੂੰ ਨਿਸ਼ਾਨੇ ‘ਤੇ ਲੈਂਦਿਆਂ ਇੱਕ ਕਮਜ਼ੋਰ ਮੁੱਖ ਮੰਤਰੀ ਦੱਸਿਆ ਸੀ। ਹੁਣ ਕਾਦੀਆਂ ਤੋਂ ਕਾਂਗਰਸੀ ਵਿਧਾਇਕ ਫ਼ਤਿਹ ਜੰਗ ਸਿੰਘ ਬਾਜਵਾ ਨੇ ਟਵੀਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੂੰ ਕੁਝ ਅਫ਼ਸਰਸ਼ਾਹਾਂ ਨੇ ਬੰਧਕ ਬਣਾ ਕੇ ਰੱਖਿਆ ਹੋਇਆ ਹੈ। ਇਸ ਟਵੀਟ ਨੂੰ ਤਿੰਨ ਹੋਰ ਕਾਂਗਰਸੀ ਵਿਧਾਇਕਾਂ ਨੇ ਰੀਟਵੀਟ ਵੀ ਕੀਤਾ। ਬਾਜਵਾ ਨੇ ਲਿਖਿਆ ਸੀ ਕਿ ਸਾਡੇ ਮਾਣਯੋਗ ਮੁੱਖ ਮੰਤਰੀ ਨੂੰ ਕੁਝ ਅਫ਼ਸਰਸ਼ਾਹਾਂ ਨੇ ਸੱਚਮੁਚ ਬੰਧਕ ਬਣਾ ਲਿਆ ਹੈ। ਇੱਕ ਹੋਰ ਵਿਧਾਇਕ ਡਾ. ਹਰਜੋਤ ਕਮਲ ਨੇ ਇਸ ਨੂੰ ਕੋਟ ਕਰਦਿਆਂ ਲਿਖਿਆ ਹੈ ਕਿ ਪਿਆਰੇ ਸੀਐੱਮ ਸਰ, ਸ਼ਾਇਦ ਇਹ ਗ਼ਲਤਫ਼ਹਿਮੀਆਂ ਹੀ ਹੋਣ, ਉਨ੍ਹਾਂ ਨੂੰ ਤੁਰੰਤ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਸੁਲਝਾਉਣਾ ਜ਼ਰੂਰੀ ਹੈ।

RELATED ARTICLES
POPULAR POSTS