13.7 C
Toronto
Thursday, May 28, 2026
spot_img
Homeਭਾਰਤਦੇਸ਼ 'ਚ 25 ਮਈ ਤੋਂ ਸ਼ੁਰੂ ਹੋਣਗੀਆਂ ਘਰੇਲੂ ਉਡਾਣਾਂ

ਦੇਸ਼ ‘ਚ 25 ਮਈ ਤੋਂ ਸ਼ੁਰੂ ਹੋਣਗੀਆਂ ਘਰੇਲੂ ਉਡਾਣਾਂ

ਨਵੀਂ ਦਿੱਲੀ/ਬਿਊਰੋ ਨਿਊਜ਼
ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਜਾਣਕਾਰੀ ਦਿੱਤੀ ਕਿ ਦੇਸ਼ ‘ਚ 25 ਮਈ ਤੋਂ ਘਰੇਲੂ ਉਡਾਣਾਂ ਸ਼ੁਰੂ ਹੋਣਗੀਆਂ। ਪੁਰੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਸੋਮਵਾਰ 25 ਮਈ ਤੋਂ ਘਰੇਲੂ ਜਹਾਜ਼ਾਂ ਦੀ ਆਵਾਜ਼ਾਈ ਸ਼ੁਰੂ ਹੋਵੇਗੀ। ਸਾਰੇ ਹਵਾਈ ਅੱਡਿਆਂ ਅਤੇ ਜਹਾਜ਼ ਕੰਪਨੀਆਂ ਨੂੰ 25 ਮਈ ਤੋਂ ਉਡਾਣ ਸੇਵਾ ਸ਼ੁਰੂ ਕਰਨ ਦੀ ਸੂਚਨਾ ਦਿੱਤੀ ਜਾ ਰਹੀ ਹੈ। ਯਾਤਰੀਆਂ ਦੀ ਆਵਾਜਾਈ ਲਈ ਮੰਤਰਾਲਾ ਐਸਓਪੀ ਵੀ ਵੱਖਰੇ ਤੌਰ ‘ਤੇ ਜਾਰੀ ਕਰ ਰਿਹਾ ਹੈ। ਸੋਮਵਾਰ ਤੋਂ ਸ਼ੁਰੂ ਹੋਣ ਵਾਲੀਆਂ ਇਨ੍ਹਾਂ ਉਡਾਣਾਂ ਲਈ ਟਿਕਟਾਂ ਦੀ ਬੁਕਿੰਗ ਛੇਤੀ ਹੀ ਸ਼ੁਰੂ ਹੋਵੇਗੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਨਾਗਰਿਕ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਲੰਘੇ ਮੰਗਲਵਾਰ ਨੂੰ ਇੱਕ ਟਵੀਟ ‘ਚ ਕਿਹਾ ਸੀ ਕਿ ਹਵਾਈ ਸੇਵਾ ਸ਼ੁਰੂ ਕਰਨ ਦੀ ਜ਼ਿੰਮੇਵਾਰੀ ਕੇਂਦਰ ਦੇ ਨਾਲ-ਨਾਲ ਸੂਬਿਆਂ ਦੀ ਵੀ ਹੈ। ਉਨ੍ਹਾਂ ਨੂੰ ਵੀ ਇਸ ਲਈ ਤਿਆਰ ਰਹਿਣਾ ਪਵੇਗਾ। ਜ਼ਿਕਰਯੋਗ ਹੈ ਕਿ 25 ਮਾਰਚ ਤੋਂ ਦੇਸ਼ ‘ਚ ਜਾਰੀ ਲੌਕਡਾਊਨ ਮਗਰੋਂ ਉਡਾਣਾਂ ‘ਤੇ ਪਾਬੰਦੀ ਲੱਗੀ ਹੋਈ ਹੈ।

RELATED ARTICLES
POPULAR POSTS