ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਵੀ ਹੋਵੇਗੀ ਬੈਠਕ ‘ਚ ਸ਼ਾਮਲ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ 22 ਮਈ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਵਿਰੋਧੀ ਧਿਰਾਂ ਦੀ ਬੈਠਕ ਬੁਲਾਈ ਹੈ। ਬੈਠਕ ‘ਚ ਕਰੋਨਾ ਵਾਇਰਸ ਮਹਾਂਮਾਰੀ ਦੇ ਚਲਦਿਆਂ ਪਰਵਾਸੀ ਕਾਮਿਆਂ ਦੇ ਹਾਲਾਤ ਅਤੇ ਮੌਜੂਦਾ ਸੰਕਟ ਨਾਲ ਨਜਿੱਠਣ ਲਈ ਸਰਕਾਰ ਵਲੋਂ ਚੁੱਕੇ ਗਏ ਕਦਮਾਂ ਤੇ ਆਰਥਿਕ ਪੈਕੇਜ ‘ਤੇ ਮੁੱਖ ਰੂਪ ਨਾਲ ਚਰਚਾ ਹੋਵੇਗੀ। ਇਹ ਬੈਠਕ 22 ਮਈ ਨੂੰ ਦੁਪਹਿਰ 3 ਵਜੇ ਸੱਦੀ ਗਈ ਹੈ। ਵਿਰੋਧੀ ਧਿਰਾਂ ਦੀ ਇਸ ਬੈਠਕ ‘ਚ ਕੁਝ ਸੂਬਿਆਂ ‘ਚ ਲੇਬਰ ਕਾਨੂੰਨਾਂ ‘ਚ ਹਾਲੀਆ ਬਦਲਾਵਾਂ ਨੂੰ ਲੈ ਕੇ ਚਰਚਾ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਸੋਨੀਆ ਗਾਂਧੀ ਨੇ ਵਿਰੋਧੀ ਧਿਰਾਂ ਦੇ ਕਈ ਨੇਤਾਵਾਂ ਨੂੰ ਨਿੱਜੀ ਤੌਰ ‘ਤੇ ਫ਼ੋਨ ਕੀਤਾ ਅਤੇ ਪਰਵਾਸੀ ਕਾਮਿਆਂ ਦੇ ਮੁੱਦੇ ਦੇ ਹੱਲ ਲਈ ਸਾਂਝੀ ਰਣਨੀਤੀ ਬਣਾਉਣ ਲਈ ਉਨ੍ਹਾਂ ਦਾ ਸਹਿਯੋਗ ਮੰਗਿਆ। ਉੱਥੇ ਹੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਹੈ ਕਿ ਉਹ ਇਸ ਬੈਠਕ ‘ਚ ਸ਼ਾਮਲ ਜ਼ਰੂਰ ਹੋਣਗੇ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …