ਵਿਧਾਇਕ ਸੁਖਪਾਲ ਖਹਿਰਾ ਵੱਲੋਂ ਲੋਕਾਂ ਨੂੰ ਮੁਹਿੰਮ ਦੀ ਹਮਾਇਤ ਕਰਨ ਦੀ ਅਪੀਲ
ਜਲੰਧਰ/ਬਿਊਰੋ ਨਿਊਜ਼
ਪੰਜਾਬ ਪੁਲਿਸ ਦੇ ਏਐਸਆਈ ਹੱਥੋਂ ਕਪੂਰਥਲਾ ਜ਼ਿਲ੍ਹੇ ਨਾਲ ਸਬੰਧਤ ਕਬੱਡੀ ਖਿਡਾਰੀ ਅਰਵਿੰਦਰ ਸਿੰਘ ਦੇ ਕਤਲ ਮਗਰੋਂ ਲੋਕ ਰੋਹ ਵੱਧ ਰਿਹਾ ਹੈ। ਹੁਣ ਕਬੱਡੀ ਪ੍ਰੇਮੀਆਂ ਨੇ ਪੰਜਾਬ ਪੁਲੀਸ ਦੀ ਤਰਜ਼ ‘ਤੇ ‘ਮੈਂ ਵੀ ਹਾਂ ਅਰਵਿੰਦਰ ਭਲਵਾਨ’ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਕਬੱਡੀ ਫੈਡਰੇਸ਼ਨਾਂ ਨੇ ‘ਮੈਂ ਵੀ ਹਾਂ ਅਰਵਿੰਦਰ ਭਲਵਾਨ’ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਕਤਲ ਕੀਤੇ ਗਏ ਖਿਡਾਰੀ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਦੇ ਜਵਾਨ ਹਰਜੀਤ ਸਿੰਘ ਦੇ ਮਾਮਲੇ ਵਿੱਚ ਸਿਰਫ ਹੱਥ ਹੀ ਵੱਢਿਆ ਗਿਆ ਸੀ ਜਦਕਿ ਇਸ ਮਾਮਲੇ ਵਿੱਚ ਇੱਕ ਏਐਸਆਈ ਨੇ ਅਰਵਿੰਦਰ ਭਲਵਾਨ ਦਾ ਕਤਲ ਹੀ ਕਰ ਦਿੱਤਾ ਹੈ। ਖਹਿਰਾ ਨੇ ਲੋਕਾਂ ਨੂੰ ‘ਮੈਂ ਵੀ ਹਾਂ ਅਰਵਿੰਦਰ ਭਲਵਾਨ’ ਮੁਹਿੰਮ ਦੀ ਹਮਾਇਤ ਕਰਨ ਦੀ ਅਪੀਲ ਵੀ ਕੀਤੀ ਹੈ।
Check Also
ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ
ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।