ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸਾਰੇ ਸ਼ਰਧਾਲੂ ਨੇ ਕਰੋਨਾ ਨੂੰ ਦਿੱਤੀ ਮਾਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅੰਦਰ ਕਰੋਨਾ ਪੀੜਤ ਮਰੀਜ਼ਾਂ ਦੀ 78 ਪ੍ਰਤੀਸ਼ਤ ਰਿਕਵਰੀ ਰੇਟ ਨਾਲ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸ਼੍ਰੀ ਹਜ਼ੂਰ ਸਾਹਿਬ ਤੋਂ ਵਾਪਸ ਆਏ 4218 ਵਿਅਕਤੀਆਂ ઠਵਿੱਚੋਂ 1252 ਵਿਅਕਤੀ ਕਰੋਨਾ ਵਾਇਰਸ ਤੋਂ ਪੀੜਤ ਗਏ ਸਨ। ਹੁਣ ਉਨ੍ਹਾਂ ਸਾਰੇ ਸ਼ਰਧਾਲੂਆਂ ਨੇ ਕਰੋਨਾ ਨੂੰ ਮਾਤ ਦੇ ਦਿੱਤੀ ਹੈ ਅਤੇ ਉਹ ਸਿਹਤਯਾਬ ਹੋਣ ਤੋਂ ਬਾਅਦ ਆਪਣੇ ਘਰਾਂ ਨੂੰ ਪਰਤ ਆਏ ਹਨ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਰੋਨਾ ਖਿਲਾਫ ਮੁਕਾਬਲਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਅਪ੍ਰੈਲ ਵਿੱਚ 1 ਕਰੋੜ 57 ਲੱਖ ਤੋਂ ਵੱਧ ਵਿਅਕਤੀਆਂ ਦੀ ਜਾਂਚ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਰਾਜ ਵਿਚ 2000 ਕਰੋਨਾ ਪੀੜਤ ਮਰੀਜ਼ਾਂ ਪੁਸ਼ਟੀ ਹੋ ਗਈ ਸੀ ਜਿਨ੍ਹਾਂ ਵਿਚੋਂ 1557 ਮਰੀਜ਼ ਠੀਕ ਹੋ ਚੁੱਕੇ ਹਨ ਹਨ ਜੋ ਦੇਸ਼ ਵਿਚ ਮਰੀਜ਼ਾਂ ਦੀ ਸਭ ਤੋਂ ਵੱਧ ਰਿਕਵਰੀ ਰੇਟ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …