ਕਿਸਾਨ ਘਬਰਾਏ, ਖੇਤੀਬਾੜੀ ਵਿਭਾਗ ਨੇ ਕਿਹਾ ਥਾਲੀਆਂ ਖੜਕਾਓ
ਅਹਿਮਦਾਬਾਦ/ਬਿਊਰੋ ਨਿਊਜ਼ :
ਪਾਕਿਸਤਾਨ ਵੱਲੋਂ ਗੁਜਰਾਤ ‘ਚ ਇੱਕ ਵਾਰ ਫਿਰ ਟਿੱਡੀ ਦਲ ਨੇ ਖੇਤਾਂ ‘ਤੇ ਹੱਲਾ ਬੋਲ ਦਿੱਤਾ ਹੈ। ਕਰੋਨਾ ਮਹਾਂਮਾਰੀ ਕਾਰਨ ਜਿੱਥੇ ਕਿਸਾਨਾਂ ਦੀਆਂ ਮੁਸ਼ਕਲਾਂ ਪਹਿਲਾਂ ਹੀ ਵਧੀਆਂ ਹੋਈਆਂ ਹਨ ਅਤੇ ਹੁਣ ਟਿੱਡੀ ਦਲ ਨੇ ਕਿਸਾਨਾਂ ਨੂੰ ਹੋਰ ਵੀ ਫਿਕਰਮੰਦ ਕਰ ਦਿੱਤਾ ਹੈ। ਇਸ ਮੁਸ਼ਕਲ ਸਮੇਂ ਵਿੱਚ ਵੀ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਟਿੱਡੀ ਦਲ ਨੂੰ ਭਜਾਉਣ ਲਈ ਥਾਲੀਆਂ ਖੜਕਾਉਣ ਦੀ ਸਲਾਹ ਦਿੱਤੀ ਹੈ। ਇਥੇ ਜ਼ਿਕਰਯੋਗ ਹੈ ਕਿ ਪਾਕਿਸਤਾਨ ਵੱਲੋਂ ਟਿੱਡੀ ਦਲ ਲਗਾਤਾਰ ਹਮਲੇ ਕਰ ਰਿਹਾ ਹੈ। ਇਹ ਟਿੱਡੀ ਦਲ ਪੰਜਾਬ ਤੱਕ ਮਾਰ ਕਰਦਾ ਹੈ। ਪਹਿਲਾਂ ਵੀ ਗੁਜਰਾਤ ਤੇ ਰਾਜਸਥਾਨ ਰਾਹੀਂ ਇਹ ਟਿੱਡੀ ਦਲ ਪੰਜਾਬ ਪਹੁੰਚਿਆ ਸੀ। ਪਿਛਲੇ ਕਾਫੀ ਸਮੇਂ ਤੋਂ ਪਾਕਿਸਤਾਨ ਤੇ ਰਾਜਸਥਾਨ ਨਾਲ ਲੱਗਦੀ ਸਰਹੱਦ ‘ਤੇ ਵੱਖ-ਵੱਖ ਥਾਵਾਂ ‘ਤੇ ਟਿੱਡੀ ਦਲ ਨੇ ਤਬਾਹੀ ਮਚਾਈ ਹੋਈ ਹੈ ਪ੍ਰੰਤੂ ਹੁਣ ਦੁਬਾਰਾ ਫਿਰ ਇਹ ਟਿੱਡੀ ਦਲ ਗੁਜਰਾਤ ਅੰਦਰ ਦਾਖਲ ਹੋ ਚੁੱਕਿਆ ਹੈ ਜਿਸ ਤੋਂ ਕਿਸਾਨ ਕਾਫ਼ੀ ਚਿੰਤਤ ਹਨ।