ਢਾਈ ਘੰਟਿਆਂ ‘ਚ 4 ਲੱਖ ਤੋਂ ਵੱਧ ਵਿਅਕਤੀਆਂ ਕਰਵਾਈਆਂ ਟਿਕਟਾਂ ਬੁੱਕ
ਨਵੀਂ ਦਿੱਲੀ/ਬਿਊਰੋ ਨਿਊਜ਼
ਦੇਸ਼ ਭਰ ‘ਚ ਕਰੋਨਾ ਸੰਕਟ ਅਤੇ ਲੌਕਡਾਊਨ ਦੇ ਚਲਦਿਆਂ ਭਾਰਤੀ ਰੇਲ 1 ਜੂਨ ਤੋਂ 200 ਰੇਲ ਗੱਡੀਆਂ ਨੂੰ ਮੁੜ ਸ਼ੁਰੂ ਕਰਨ ਜਾ ਰਹੀ ਹੈ। ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਇਸ ਦੇ ਲਈ ਆਨਲਾਈਨ ਬੁਕਿੰਗ ਵੀ ਸ਼ੁਰੂ ਹੋ ਗਈ। ਮਹਿਜ਼ ਢਾਈ ਘੰਟਿਆਂ ‘ਚ 4 ਲੱਖ ਤੋਂ ਵੱਧ ਵਿਅਕਤੀਆਂ ਨੇ ਆਪਣੇ ਟਿਕਟ ਬੁੱਕ ਕਰਵਾਏ। ਹੁਣ ਰੇਲਵੇ ਵਿਭਾਗ 22 ਮਈ ਤੋਂ ਆਨਲਾਈਨ ਟਿਕਟ ਬੁਕਿੰਗ ਦੀ ਸਹੂਲਤ ਸ਼ੁਰੂ ਕਰਨ ਜਾ ਰਿਹਾ ਹੈ। ਰੇਲ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਇਹ ਸਹੂਲਤ ਦੇਸ਼ ਦੇ 1. 7 ਲੱਖ ਕਾਮਨ ਸਰਵਿਸ ਸੈਂਟਰਾਂ ‘ਤੇ ਉਪਲਬਧ ਹੋਵੇਗੀ। ਇਨ੍ਹਾਂ ਸਰਵਿਸ ਸੈਂਟਰਾਂ ‘ਤੇ ਜਾ ਕੇ ਲੋਕ ਆਪਣੀ ਟਿਕਟ ਬੁੱਕ ਕਰਵਾ ਸਕਣਗੇ। ਉਨ੍ਹਾਂ ਨੇ ਆਉਣ ਵਾਲੇ ਦਿਨਾਂ ‘ਚ ਕਈ ਹੋਰ ਰੇਲ ਗੱਡੀਆਂ ਚਲਾਉਣ ਅਤੇ ਰੇਲਵੇ ਸਟੇਸ਼ਨਾਂ ‘ਤੇ ਦੁਕਾਨਾਂ ਨੂੰ ਖੋਲ੍ਹਣ ਲਈ ਮਨਜ਼ੂਰੀ ਦੇਣ ਦੀ ਗੱਲ ਵੀ ਆਖੀ ਹੈ।